ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਰਮਿੰਦਰ ਸਿੰਘ ਜੱਸੀ ਭਾਜਪਾ ਵਿਚ ਸ਼ਾਮਿਲ ਹੋਏ
ਮਾਨਸਾ 23 ਮਈ (ਵਿਸ਼ਵ ਵਾਰਤਾ):- ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮੰਦਿਰ ਸਿੰਘ ਜੱਸੀ ਅੱਜ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।
ਉਹ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਉਨ੍ਹਾਂ ਦੇ ਅਚਾਨਕ ਕਾਂਗਰਸ ਪਾਰਟੀ ਨੂੰ ਛੱਡਣ ਕਾਰਨ ਬਠਿੰਡਾ ਲੋਕ ਸਭਾ ਹਲਕੇ ਉਤੇ ਕਈ ਕਿਸਮ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ।