ਬਰਨਾਲਾ 20 ਜੁਲਾਈ (ਵਿਸ਼ਵ ਵਾਰਤਾ)- ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪੱਧਰੀ ਸੱਦੇ ਮੁਤਾਬਕ ਮਿਤੀ 18 ਜੁਲਾਈ ਤੋਂ 20 ਜੁਲਾਈ ਤੱਕ ਸਾਰੇ ਪੰਜਾਬ ਵਿੱਚ ਸਰਕਾਰ ਵੱਲੋਂ ਜਾਰੀ ਕੀਤੇ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦੀ ਲੜੀ ਵਜੋਂ ਅੱਜ ਬਰਨਾਲਾ ਵਿਖੇ ਸੀਵਰੇਜ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਸੰਕੇਤਕ ਹਾਜਰੀ ਵਿੱਚ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ ਗਿਆ। ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਿਲ੍ਹਾ ਸਕੱਤਰ ਖੁਸ਼ਮਿੰਦਰ ਪਾਲ, ਗੁਰਮੀਤ ਸੁਖਪੁਰ, ਰਾਜੀਵ ਕੁਮਾਰ, ਅਜਮੇਰ ਸਿੰਘ ਬਮਰਾਹ, ਬਲਦੇਵ ਸਿੰਘ ਮੰਡੇਰ ਅਤੇ ਅਮਰੀਕ ਸਿੰਘ ਨੇ ਇਸ ਮੌਕੇ ਪੰਜਾਬ ਸਰਕਾਰ ਦੁਆਰਾ ਪੰਜਾਬ ਦੀ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਹਰੇਕ ਕਿਸਮ ਦੇ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜਿਹੜੇ ਵਾਅਦੇ ਕਰਕੇ 2017 ਦੀਆਂ ਚੋਣਾਂ ਜਿੱਤ ਕੇ ਆਪਣੀ ਸਰਕਾਰ ਦਾ ਗਠਨ ਕੀਤਾ ਗਿਆ ਸੀ, ਸਰਕਾਰ ਬਣਨ ਤੋਂ ਬਾਅਦ ਆਪਣੇ ਸਾਰੇ ਵਾਅਦਿਆਂ ਅਤੇ ਪਵਿੱਤਰ ਗੁਟਕਾ ਸਾਹਿਬ ਹੱਥ ‘ਚ ਲੈ ਕੇ ਖਾਧੀਆਂ ਸਹੁੰਆਂ ਨੂੰ ਘੱਟੇ ਮਿੱਟੀ ਵਿੱਚ ਰੋਲਦਿਆਂ ਕੈਪਟਨ ਸਰਕਾਰ ਨੇ ਸਰਕਾਰੀ ਅਦਾਰਿਆਂ ਦਾ ਮੁਕੰਮਲ ਭੋਗ ਪਾਉਣ ਦੀ ਪ੍ਰਕਿਰਿਆ ਨੂੰ ਟਾਪ ਗੇਅਰ ਵਿੱਚ ਪਾ ਦਿੱਤਾ ਹੈ। ਬਠਿੰਡਾ ਥਰਮਲ ਪਲਾਂਟ ਵੇਚਣ ਦੇ ਅਤੀ ਘਟੀਆ ਫੈਸਲੇ ਤੋਂ ਬਾਅਦ ਹੁਣ ਨਵੀਆਂ ਭਰਤੀਆਂ ਵਿੱਚ ਪੰਜਾਬ ਸਰਕਾਰ ਦੇ ਤਨਖਾਹ ਸਕੇਲਾਂ ਨੂੰ ਤਿਲਾਂਜਲੀ ਦੇ ਕੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਦਾ ਪੱਤਰ 17 ਜੁਲਾਈ ਨੂੰ ਵਿੱਤ ਵਿਭਾਗ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ ਜੋ ਕਿ ਪੰਜਾਬ ਦੇ ਬੇਰੁਜ਼ਗਾਰ ਨੌਂਜਵਾਨਾਂ ਅਤੇ ਸਰਕਾਰੀ ਅਦਾਰਿਆਂ ਲਈ ਖ਼ਤਰੇ ਦੀ ਘੰਟੀ ਹੈ ਅਤੇ ਪੰਜਾਬ ਦੀ ਤਬਾਹੀ ਦਾ ਪ੍ਰੋਗਰਾਮ ਹੈ।ਇਸ ਪੱਤਰ ਨੇ ਦਸੰਬਰ 2011 ਵਿੱਚ 72 ਕੈਟਾਗਿਰੀਆਂ ਦੇ ਅਪਗਰੇਡ ਕੀਤੇ ਤਨਖਾਹ ਸਕੇਲਾਂ ਨੂੰ ਵੀ ਖ਼ਤਮ ਕਰਨ ਦਾ ਇਸ਼ਾਰਾ ਕਰ ਦਿੱਤਾ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਪਟਿਆਲਾ ਦੇ ਪਿੰਡ ਚਤਰ...