ਪੁਲਿਸ ਨੇ ਖਤਰਨਾਕ ਹਥਿਆਰਾਂ ਸਮੇਤ 16 ਲੋਕਾਂ ਨੂੰ ਕੀਤਾ ਕਾਬੂ
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਰੋਕਿਆ
ਚੰਡੀਗੜ੍ਹ,9 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਵਿਚਾਲੇ ਅੰਮ੍ਰਿਤਸਰ ਪੁਲਿਸ ਨੇ ਬਿਆਸ ਨੇੜੇ ਇੱਕ ਢਾਬੇ ਤੋਂ 16 ਲੋਕਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹਨਾਂ ਕੋਲੋਂ 7 ਰਾਈਫਲ ਅਤੇ 7 ਪਿਸਤੌਲ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਇਹਨਾਂ ਦੀਆਂ 3 ਗੱਡੀਆਂ ਵੀ ਜਬਤ ਕਰ ਲਈਆਂ ਗਈਆਂ ਹਨ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਹੋਰ ਖੁਲਾਸੇ ਪ੍ਰੈੱਸ ਕਾਨਫਰੰਸ ਰਾਹੀਂ ਕੀਤੇ ਜਾਣਗੇ।