
ਬਾਦਲ/ਬਠਿੰਡਾ , 2 ਜੁਲਾਈ :((ਕੁਲਬੀਰ ਬੀਰਾ ) ਸੁਖਦੇਵ ਸਿੰਘ ਢੀਂਡਸਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸੁਨਾਮ ਤੋਂ ਉਹਨਾਂ ਦੇ ਕੱਟੜ ਸਮਰਥਕਾਂ ਨੇ ਉਹਨਾਂ ਅਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲੋਂ ਤੋੜ ਵਿਛੋੜਾ ਕਰ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰਨ ਦਾ ਪ੍ਰਣ ਲਿਆ।
ਢੀਂਡਸਾ ਗਰੁੱਪ ਦੇ ਸਮਰਥਕ, ਜੋ ਬਾਦਲ ਪਿੰਡ ਵਿਚ ਇਕੱਠੇ ਹੋਏ ਸਨ, ਨੇ ਕਿਹਾ ਕਿ ਉਹਨਾਂ ਨੇ ਇਹ ਫੈਸਲਾ ਕੀਤਾ ਹੈ ਕਿ ਢੀਂਡਸਿਆਂ ਨੂੰ ਛੱਡ ਦਿੱਤਾ ਜਾਵੇ ਕਿਉਂਕਿ ਉਹਨਾਂ ਨੇ ਆਪਣੀ ਮਾਂ ਪਾਰਟੀ ਨਾਲੋਂ ਤੋੜ ਵਿਛੋੜਾ ਕੀਤਾ ਤੇ ਹੁਣ ਆਪਣੀ ਪਾਰਟੀ ਬਣਾਉਣ ਦੀ ਤਿਆਰੀ ਵਿਚ ਹਨ। ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਖੁਸ਼ਪਾਲ ਸਿੰਘ ਬੀਰ ਕਲਾਂ ਤੇ ਪਰਮਿੰਦਰ ਸਿੰਘ ਢੀਂਡਸਾ ਦੇ ਸਾਬਕਾ ਓ ਐਸ ਡੀ ਸੁਖਵਿੰਦਰ ਸਿੰਘ ਸੁੱਖ ਨੇ ਕਿਹਾ ਕਿ ਉਹਨਾਂ ਨੇ ਦੋ ਦਹਾਕਿਆਂ ਤੱਕ ਢੀਂਡਸਾ ਪਰਿਵਾਰ ਨਾਲ ਕੰਮ ਕੀਤਾ ਹੈ ਪਰ ਹੁਣ ਉਹਨਾਂ ਦਾ ਪਰਿਵਾਰ ਤੋਂ ਮੋਹ ਭੰਗ ਹੋ ਗਿਆ ਹੈ ਕਿਉਂਕਿ ਉਹ ਪੰਥ ਵਿਰੋਧੀ ਤਾਕਤਾਂ ਦੇ ਹੱਥਾਂ ਵਿਚ ਖੇਡ ਰਹੇ ਹਨ।
ਇਹਨਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਸਮਾਜ ਦੇ ਹੋਰ ਵਰਗਾਂ ਲਈ ਡਟਿਆ ਹੈ ਤੇ ਉਹ ਵੀ ਇਸ ਪ੍ਰਤੀ ਸਮਰਪਿਤ ਹਨ। ਉਹਨਾਂ ਕਿਹਾ ਕਿ ਭਾਵੇਂ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ ਪ੍ਰਕਾਸ਼ ਸਿੰਘ ਬਾਦਲ ਤੇ ਸ੍ਰ ਸੁਖਬੀਰ ਸਿੰਘ ਬਾਦਲ ਨਾਲ ਮਿਲਣ ਦੇ ਇੱਛੁਕ ਸਨ ਪਰ ਲਾਕ ਡਾਊਨ ਕਾਰਨ ਇਹ ਮੀਟਿੰਗ ਦੇਰ ਨਾਲ ਪ੍ਰਵਾਨ ਚੜੀ ਹੈ ।
ਇਸ ਮੌਕੇ ਇਕ ਸਾਬਕਾ ਚੇਅਰਮੈਨ, 17 ਸਾਬਕਾ ਸਰਪੰਚ, 4 ਸਾਬਕਾ ਐਮ ਸੀ, 4 ਸਾਬਕਾ ਮੈਂਬਰ ਬਲਾਕ ਸੰਮਤੀ ਤੇ 20 ਮੌਜੂਦਾ ਤੇ ਸਾਬਕਾ ਪੰਚ ਸ਼ਾਮਲ ਸਨ ਜਿਹਨਾਂ ਨੇ ਅੱਜ ਬਾਦਲ ਪਿੰਡ ਵਿਚ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਲੀਡਰਸ਼ਿਪ ਨੂੰ ਭਰੋਸਾ ਦੁਆਇਆ ਕਿ ਜੋ ਵੀ ਫੈਸਲਾ ਪਾਰਟੀ ਦੇ ਹਿੱਤ ਵਿਚ ਲਿਆ ਜਾਵੇਗਾ, ਅਸੀਂ ਉਸਦੀ ਪਾਲਣਾ ਕਰਾਂਗੇ ਤੇ ਸੁਨਾਮ ਵਿਧਾਨ ਸਭਾ ਹਲਕੇ ਤੇ ਸੰਗਰੂਰ ਜ਼ਿਲ੍ਹੇ ਦੇ ਹੋਰ ਹਲਕਿਆਂ ਵਿਚ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਕਰਾਂਗੇ।
ਇਹਨਾਂ ਆਗੂਆਂ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਪੂਰਾ ਮਾਣ-ਸਨਮਾਨ ਤੇ ਸਤਿਕਾਰ ਦਿੱਤਾ ਜਾਵੇਗਾ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















