ਸੰਤ ਸੀਚੇਵਾਲ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਯਾਤਰਾ ਦੌਰਾਨ ਉਥੋਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵੱਲੋ ਉਨ੍ਹਾਂ ਨੂੰ ਇਹ ਮੰਗ ਪੱਤਰ ਦਿੱਤਾ ਸੀ। ਇਹ ਧਾਰਮਿਕ ਅਸਥਾਨ ਖਾਲਸਾ ਪੰਥ ਦੇ ਬਾਨੀ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਜਨਮ ਅਸਥਾਨ ਹੈ। ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸਾਰੇ ਧਰਮਾਂ ਦੇ ਸ਼ਰਧਾਲੂ ਇੱਥੇ ਮੱਥਾ ਟੇਕਣ ਅਤੇ ਗੁਰੂਘਰ ਦਾ ਆਸ਼ੀਰਵਾਦ ਲੈਣ ਲਈ ਰੋਜਾਨਾ ਆਉਂਦੇ ਹਨ। ਇਸ ਯਾਤਰਾ ਦੌਰਾਨ ਪੰਜਾਬ ਤੋਂ ਬੰਗਾਲ ਲਈ ਅਕਾਲ ਤਖ਼ਤ ਐਕਸਪ੍ਰੈਸ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬਹੁਤ ਪਸੰਦੀਦਾ ਅਤੇ ਪ੍ਰਸਿੱਧ ਰੇਲਗੱਡੀ ਹੈ ਪਰ ਸਿਰਫ਼ ਦੋ ਦਿਨ ਇਸ ਰੇਲਗੱਡੀ ਦੇ ਚੱਲਣ ਕਾਰਨ ਸੰਗਤਾਂ ਨੂੰ ਇਸ ਵਿਚ ਸਫਰ ਕਰਨ ਲਈ ਟਿਕਟਾਂ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਹੈ। ਇਸੇ ਲਈ ਗੁਰਸੰਗਤਾਂ ਵੱਲੋਂ ਅਕਾਲ ਤਖ਼ਤ ਐਕਸਪ੍ਰੈਸ ਗੱਡੀ ਨੰ. 12317/12318 (ਜੋ ਹਾਵੜਾ ਤੋਂ ਅੰਮ੍ਰਿਤਸਰ ਵਾਇਆ ਪਟਨਾ ਸਾਹਿਬ ਚਲਦੀ ਹੈ) ਨੂੰ ਰੋਜ਼ਾਨਾ ਦੇ ਆਧਾਰ ‘ਤੇ ਚਲਾਉਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸੰਤ ਸੀਚੇਵਾਲ ਵੱਲੋਂ ਮੁਲਾਕਾਤ ਦੌਰਾਨ ਇੰਨ੍ਹਾਂ ਸਾਰੀਆਂ ਮੰਗਾਂ ਨੂੰ ਰੇਲਵੇ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।
ਸੀਐਮ ਦੇ ਲੋਕਸਭਾ ਹਲਕੇ ‘ਚ ਜਾਣੋ ਕਿੰਨੇ ਉਮੀਦਵਾਰ ਮੈਦਾਨ ‘ਚ
ਚੰਡੀਗੜ੍ਹ 19 ਮਈ ( ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਦੌਰਾਨ ਸੰਗਰੂਰ ਲੋਕ ਸਭਾ ਹਲਕੇ ਵਿਚ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ...