‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
ਪੜ੍ਹੋ ਕੀ ਕਿਹਾ ਧਿਆਨ ਸਿੰਘ ਮੰਡ ਬਾਰੇ
ਚੰਡੀਗਘੜ੍ਹ,6 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ 9 ਸਥਿਤ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਉਦਘਾਟਨ ਕੀਤਾ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਅਤੇ ਅਕਾਲੀ ਦਲ ਨਾਲੋਂ ਵੱਖ ਹੋਈਆਂ ਪਾਰਟੀਆਂ ਨਾਲ ਗੱਠਜੋੜ ਕੀਤੇ ਜਾਣ ਦੇ ਸਵਾਲਾਂ ਦਾ ਜਵਾਬ ਦਿੱਤਾ ।
ਸਰਬੱਤ ਖਾਲਸਾ ਦੁਆਰਾ ਥਾਪੇ ਗਏ ਅਕਾਲ ਤਖ਼ਤ ਦੇ ਜੱਥੇਦਾਰ ਧਿਆਨ ਸਿੰਘ ਮੰਡੀ ਵੱਲੋਂ ਬੀਤੇ ਕੱਲ੍ਹ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਜਿਸ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਕੈਪਟਨ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੂੰ ਛੇਵੇਂ ਗੁਰੂ ਨੇ ਬਣਵਾਇਆ ਸੀ। ਜਿਸ ਦਾ ਬਾਕਾਇਦਾ ਜੱਥੇਦਾਰ ਲੱਗਾ ਹੋਇਆ ਹੈ,ਉਹ ਕੁੱਝ ਬੋਲ ਸਕਦਾ ਹੈ,ਮੰਡ ਕੌਣ ਹੁੰਦਾ ਹੈ ਬੋਲਣ ਵਾਲਾ?






















