ਤਰਨਤਾਰਨ ਆਰਪੀਜੀ ਅਟੈਕ ਮਾਮਲਾ – ਡੀਜੀਪੀ ਗੌਰਵ ਯਾਦਵ ਨੇ ਹਮਲੇ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ
ਪੜ੍ਹੋ ਕੀ ਕਿਹਾ
ਚੰਡੀਗੜ੍ਹ 10 ਦਸੰਬਰ(ਵਿਸ਼ਵ ਵਾਰਤਾ)- ਬੀਤੀ ਰਾਤ ਤਰਨਤਾਰਨ-ਬਠਿੰਡਾ ਕੌਮੀ ਮਾਰਗ ’ਤੇ ਸਰਹਾਲੀ ਥਾਣੇ ਦੇ ਨਾਲ ਬਣੇ ਸਾਂਝ ਕੇਂਦਰ ’ਤੇ ਆਰ.ਪੀ.ਜੀ. ਦੀ ਵਰਤੋਂ ਕਰਕੇ ਹਮਲਾ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਹਮਲੇ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਹ ਹਮਲਾ ਰਾਕੇਟ ਲਾਂਚਰ ਨਾਲ ਹਾਈਵੇਅ ਤੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਵਿੱਚ ਵਿਦੇਸ਼ਾਂ ਵਿੱਚ ਬੈਠੇ ਅਨਸਰਾਂ ਦਾ ਹੱਥ ਹੋਣ ਦੀ ਗੱਲ ਵੀ ਕਹੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧ ਵਿੱਚ UAPA ਦਾ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਇਸ ਸੰਬੰਧੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ ਬਹੁਤ ਜਲਦ ਅਪਰਾਧੀਆਂ ਨੂੰ ਫੜ ਲਿਆ ਜਾਵੇਗਾ।