ਤਰਨਤਾਰਨ ‘ਚ ਸਕੂਲੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ ;ਇਕ ਬੱਚੀ ਤੇ ਡਰਾਈਵਰ ਦੀ ਮੌਤ
ਚੰਡੀਗੜ੍ਹ 3 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਤਰਨਤਾਰਨ ‘ਚ ਸਕੂਲ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਸਵੇਰੇ ਜ਼ੀਰੋ ਵਿਜ਼ੀਬਿਲਟੀ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਬੱਸ ਪਲਟ ਗਈ। ਜਿਸ ਵਿੱਚ ਇੱਕ 8 ਸਾਲਾ ਬੱਚੀ ਅਤੇ ਬੱਸ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੌਲਾ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਬੱਸ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਇਹ ਘਟਨਾ ਤਰਨਤਾਰਨ ਅਧੀਨ ਪੈਂਦੇ ਪਿੰਡ ਸ਼ੇਖਚੱਕ ਦੀ ਹੈ। ਸਕੂਲ ਬੱਸ ਐਸਬੀਐਸ ਸਕੂਲ ਅਤੇ ਕਾਲਜ ਦੀ ਦੱਸੀ ਜਾਂਦੀ ਹੈ। ਬੱਸ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲਿਜਾਣ ਲਈ ਰਵਾਨਾ ਹੋਈ ਸੀ। ਹਾਦਸੇ ਵੇਲੇ ਬੱਸ ਵਿੱਚ 12 ਬੱਚੇ ਮੌਜੂਦ ਸਨ। ਸਕੂਲ ਦੀ ਬੱਸ ਪਿੰਡ ਸ਼ੇਖਚੱਕ ਦੀ ਲਿੰਕ ਸੜਕ ’ਤੇ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਆਇਆ ਅਤੇ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਸੜਕ ਦੇ ਵਿਚਕਾਰ ਪਲਟ ਗਈ।ਚੀਕਾਂ ਸੁਣ ਕੇ ਪਿੰਡ ਵਾਸੀ ਇਕੱਠੇ ਹੋ ਗਏ।
ਘਟਨਾ ਤੋਂ ਬਾਅਦ ਬੱਚੇ ਰੋਣ ਲੱਗੇ। ਆਵਾਜ਼ ਸੁਣ ਕੇ ਲੋਕ ਮੌਕੇ ਵੱਲ ਭੱਜੇ। ਬੱਚਿਆਂ ਨੂੰ ਪਲਟ ਗਈ ਬੱਸ ਦੇ ਵਿਚਕਾਰੋਂ ਬਾਹਰ ਕੱਢ ਲਿਆ ਗਿਆ। ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ ਗਿਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਵਾਸੀਆਂ ਦੇ ਸੱਦੇ ’ਤੇ ਪੁਲੀਸ ਤੁਰੰਤ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਬੱਚੀ ਅਤੇ ਡਰਾਈਵਰ ਦੀਆਂ ਲਾਸ਼ਾਂ ਨੂੰ ਬੱਸ ‘ਚੋਂ ਕੱਢ ਕੇ ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।