ਤਰਨਤਾਰਨ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅੱਤਵਾਦੀ ਗਗਨਦੀਪ ਕੋਲੋਂ ਮੋਬਾਇਲ ਫੋਨ ਬਰਾਮਦ
ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)-ਜੇਲ੍ਹਾਂ ਵਿੱਚੋਂ ਅੱਤਵਾਦੀਆਂ ਅਤੇ ਗੈਂਗਸਟਰਾਂ ਕੋਲੋਂ ਮੋਬਾਇਲ ਮਿਲਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਜਾਣਕਾਰੀ ਅਨੁਸਾਰ ਭਾਰੀ ਅਸਲੇ ਅਤੇ ਵਿਸਫੋਟਕ ਸਮੇਤ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਗਗਨਦੀਪ ਸਿੰਘ ਕੋਲੋਂ ਤਰਨਤਾਰਨ ਦੀ ਗੋਇੰਦਵਾਲ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਸਦੇ ਨਾਲ 6 ਹੋਰ ਕੈਦੀਆਂ ਕੋਲੋਂ ਵੀ ਫੋਨ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਹਨਾਂ ਫੋਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਗੈਂਗਸਟਰ ਦੀਪਕ ਟੀਨੂੰ ਵੀ ਜੇਲ੍ਹ ਵਿੱਚੋਂ ਹੀ ਮੋਬਾਇਲ ਫੋਨ ਦੇ ਸਹਾਰੇ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋ ਚੁੱਕਾ ਹੈ।