
ਮਾਨਸਾ, 14 ਅਪਰੈਲ( ਵਿਸ਼ਵ ਵਾਰਤਾ)-ਪ੍ਰਾਈਵੇਟ ਭਾਈਵਾਲੀ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 25 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।
ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਨਿਰਦੇਸ਼ਕ ਸ੍ਰੀ ਵਿਕਾਸ ਸ਼ਰਮਾਂ ਨੇ ਦੱਸਿਆ ਕਿ ਇਸ ਔਖੀ ਘੜੀ ਵਿੱਚ ਉਹ ਪੰਜਾਬ ਸਰਕਾਰ ਤੇ ਸੂਬਾ ਦੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਤਾਪ ਘਰ ਵੱਲੋਂ ਇਹ ਯੋਗਦਾਨ ਲੋੜਵੰਦ ਲੋਕਾਂ ਤੱਕ ਰਾਹਤ ਪਹੁੰਚਾਉਣ ਵੱਲ ਇੱਕ ਛੋਟਾ ਜਿਹਾ ਕਦਮ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਿੱਚ ਕਰਫਿਊ 1 ਮਈ ਤੱਕ ਵਧਾਉਣ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਲਾਕਡਾਊਨ ਬਹੁਤ ਜ਼ਰੂਰੀ ਸੀ, ਜਿਸ ਨਾਲ ਇਸ ਕਰੋਨਾਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕਦਾ ਹੈ। ਉਨ੍ਹਾਂ ਤਾਪ ਘਰ ਦੇ ਕਰਮਚਾਰੀਆਂ ਨੂੰ ਵੀ ਲੋੜਵੰਦ ਲੋਕਾਂ ਦੀ ਮੱਦਦ ਕਰਨ ਲਈ ਕਿਹਾ।
ਸ੍ਰੀ ਸ਼ਰਮਾਂ ਨੇ ਦੱਸਿਆ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਤੋਂ ਇਲਾਵਾ ਤਾਪ ਘਰ ਵੱਲੋਂ ਮਾਨਸਾ ਪੁਲੀਸ ਪ੍ਰਸ਼ਾਸਨ ਨੂੰ ਲੋੜੀਂਦੇ ਸੇਫ਼ਟੀ ਮਾਸਕ,ਸਰਜੀਕਲ ਗਲਬਜ਼ ਤੇ ਹੋਰ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ, ਉਥੇ ਲੋੜਵੰਦ ਪਰਿਵਾਰ ਨੂੰ ਤਾਪ ਘਰ ਵੱਲੋਂ ਸੁੱਕਾ ਰਾਸ਼ਨ ਵੀ ਪਿੰਡਾਂ ਵਿੱਚ ਜਾਕੇ ਵੰਡਿਆ ਜਾ ਰਿਹਾ ਹੈ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















