ਤਹਿਸੀਲਾਂ ਵਿੱਚ ਤਹਿਸੀਲਦਾਰ ਨਹੀਂ ਕਰਨਗੇ ਕੰਮ

ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)- ): ਸੀ.ਆਰ.ਓਜ. ਐਸੋਸੀਏਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ 3 ਮਈ ਤੋਂ 7 ਮਈ ਤੱਕ ਕੋਰੋਨਾ ਨਾਲ ਸਬੰਧਤ ਡਿਊਟੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤੇ ਜਾਣਗੇ। ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਜਿਸ ਦੇ ਰੋਸ ਵਜੋਂ ਉਨ੍ਹਾਂ ਦੀ ਐਸੋਸੀਏਸ਼ਨ ਨੇ 7 ਮਈ ਤੱਕ ਕੋਰੋਨਾ ਨਾਲ ਸਬੰਧਤ ਡਿਊਟੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰੇਗੀ। ਇਸ ਤੋਂ ਇਲਾਵਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਸੀ.ਆਰ.ਓਜ. ਐਸੋਸੀਏਸ਼ਨ ਦੇ ਹੜਤਾਲ ਦੇ ਐਕਸ਼ਨ ਨੂੰ ਪੂਰਨ ਸਮਰਥਨ ਦਿੱਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ।






















