ਤਿਉਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ
ਦੇਖੋ,ਮਹਿੰਗਾਈ ਭੱਤੇ ‘ਚ ਕੀਤਾ ਗਿਆ ਕਿੰਨੇ ਫੀਸਦੀ ਦਾ ਵਾਧਾ

ਚੰਡੀਗੜ੍ਹ,21 ਅਕਤੂਬਰ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਵੱਡਾ ਐਲਾਨ ਕੀਤਾ ਹੈ। ਅੱਜ ਕੇਂਦਰੀ ਕੈਬਨਿਟ ਵੱਲੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਇਸ ਕਦਮ ਨਾਲ ਤਕਰੀਬਨ 47.14 ਲੱਖ ਕੇਂਦਰ ਸਰਕਾਰ ਦੇ ਕਰਮਚਾਰੀ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 9,488.70 ਕਰੋੜ ਰੁਪਏ ਦਾ ਬੋਝ ਪਵੇਗਾ। ਨਵੀਆਂ ਦਰਾਂ ਇਕ ਜੁਲਾਈ 2021 ਤੋਂ ਲਾਗੂ ਹੋਣਗੀਆਂ।






















