• Latest
  • Trending
ਤਿਉਹਾਰਾਂ ਤੋਂ ਪਹਿਲਾਂ  ਮਿਲਕਫੈਡ ਨੇ ਮਾਰਕੀਟ ਵਿੱਚ ਉਤਾਰੀਆਂ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ 

ਤਿਉਹਾਰਾਂ ਤੋਂ ਪਹਿਲਾਂ  ਮਿਲਕਫੈਡ ਨੇ ਮਾਰਕੀਟ ਵਿੱਚ ਉਤਾਰੀਆਂ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ 

5 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿਉਹਾਰਾਂ ਤੋਂ ਪਹਿਲਾਂ  ਮਿਲਕਫੈਡ ਨੇ ਮਾਰਕੀਟ ਵਿੱਚ ਉਤਾਰੀਆਂ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ 

August 16, 2021
in ਸਿਆਸੀ, ਖਬਰਾਂ, ਪੰਜਾਬ, ਮਨੋਰੰਜਨ
ਤਿਉਹਾਰਾਂ ਤੋਂ ਪਹਿਲਾਂ  ਮਿਲਕਫੈਡ ਨੇ ਮਾਰਕੀਟ ਵਿੱਚ ਉਤਾਰੀਆਂ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ 

ਤਿਉਹਾਰਾਂ ਤੋਂ ਪਹਿਲਾਂ ਮਿਲਕਫੈਡ ਨੇ ਮਾਰਕੀਟ ਵਿੱਚ ਉਤਾਰੀਆਂ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ 

ਲੋਕਾਂ ਨੂੰ ਮਿਲੇਗੀ ਵਾਜਬ ਕੀਮਤ ‘ਤੇ ਗੁਣਵੱਤਾ ਭਰਪੂਰ ਮਠਿਆਈ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 16 ਅਗਸਤ(ਵਿਸ਼ਵ ਵਾਰਤਾ)ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ।

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਸੋਮਵਾਰ ਨੂੰ ਵੇਰਕਾ ਬਰਾਂਡ ਦੀਆਂ ਛੇ ਨਵੀਆਂ ਮਠਿਆਈਆਂ ਜਾਰੀ ਕਰਦੇ ਹੋਏ

ਸ. ਰੰਧਾਵਾ ਨੇ ਦੱਸਿਆ ਕਿ ਦਸੰਬਰ 2019 ਤੋਂ ਸਾਰਾ ਸੰਸਾਰ ਕੋਵਿਡ ਮਹਾਂਮਾਰੀ ਵਿੱਚੋਂ ਲੰਘ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਇਕ ਗੱਲ ਉਭਰ ਕੇ ਸਾਹਮਣੇ ਆਈ ਕਿ ਗਾਹਕਾਂ ਦਾ ਝੁਕਾਅ ਡੱਬਾਬੰਦ ਵਸਤਾਂ ਵੱਲ ਜ਼ਿਆਦਾ ਵੱਧ ਗਿਆ। ਮਿਲਕਫੈਡ ਨੇ ਇਸੇ ਲੋੜ ਨੂੰ ਦੇਖਦਿਆਂ ਮਠਿਆਈ, ਬੇਕਰੀ ਅਤੇ ਨਮਕੀਨ ਆਦਿ ਉਤਪਾਦਾਂ ਦਾ ਉਤਪਾਦਨ ਤੇ ਵਿਕਰੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਅਧਾਰ ‘ਤੇ ਕਰਨ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਚੰਡੀਗੜ੍ਹ ਸਵੀਟਸ ਨਾਲ ਸਮਝੌਤਾ ਕੀਤਾ। ਇਸ ਸਮਝੌਤੇ ਅਧੀਨ ਮਿਲਕਫੈਡ ਚੰਡੀਗੜ੍ਹ ਸਵੀਟਸ ਪਾਸੋਂ ਆਪਣੇ ਬਰਾਂਡ ਵੇਰਕਾ ਦੇ ਅਧੀਨ ਮਠਿਆਈ, ਨਮਕੀਨ ਅਤੇ ਬੇਕਰੀ ਆਦਿ ਉਤਪਾਦਾਂ ਦਾ ਉਤਪਾਦਨ ਕਰਕੇ ਸਾਰਾ ਸਾਲ ਵਿਕਰੀ ਰੋਇਲਟੀ ਦੇ ਆਧਾਰ ‘ਤੇ ਕਰੇਗੀ। ਪੀ.ਪੀ.ਪੀ. ਅਧੀਨ ਪਾਰਟੀ ਵੱਲੋਂ ਮਿਲਕਫੈਡ ਨੂੰ ਇਕ ਸਾਲ ਵਿੱਚ 30 ਕਰੋੜ ਰੁਪਏ ਦੀ ਮਠਿਆਈ, ਨਮਕੀਨ ਅਤੇ ਬੇਕਰੀ ਦੀ ਵਿਕਰੀ ਕਰਨ ਦਾ ਟੀਚਾ ਹੈ ਅਤੇ ਇਹ ਵਿਕਰੀ ਨਾ ਸਿਰਫ ਕੌਮੀ ਪੱਧਰ ਉਤੇ ਸਗੋਂ ਕੌਮਾਂਤਰੀ ਪੱਧਰ ਉਤੇ ਵੀ ਕੀਤੀ ਜਾਵੇਗੀ । ਮਠਿਆਈਆਂ ਤੋਂ ਬਾਅਦ ਨਮਕੀਨ ਅਤੇ ਬੇਕਰੀ ਉਤਪਾਦ ਜਾਰੀ ਕੀਤੇ ਜਾਣਗੇ।
ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਵੇਰਕਾ ਵੱਲੋਂ ਪਹਿਲਾਂ ਦੀਵਾਲੀ ਦੇ ਤਿਉਹਾਰ ਮੌਕੇ ਹੀ ਮਠਿਆਈ ਬਣਾਈ ਅਤੇ ਵੇਚੀ ਜਾਂਦੀ ਸੀ ਜਦੋਂ ਕਿ ਵੇਰਕਾ ਨੂੰ ਪਸੰਦ ਕਰਨ ਵਾਲੇ ਗਾਹਕ ਸਾਰਾ ਸਾਲ ਇਨ੍ਹਾਂ ਉਤਪਾਦਾਂ ਦੀ ਮੰਗ ਕਰਦੇ ਸਨ। ਗਾਹਕਾਂ ਦੀ ਇਹ ਮੰਗ ਵੀ ਹੁਣ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਮਾਡਲ ਰਾਹੀਂ ਲਾਂਚ ਕੀਤੇ ਇਨ੍ਹਾਂ ਉਤਪਾਦਾਂ ਉਤੇ ਮਿਲਕਫੈਡ ਦੀ ਬਿਨਾਂ ਕਿਸੇ ਨਿਵੇਸ਼ ਕੀਤੇ ਆਪਣੇ ਬਰਾਂਡ ਨਾਮ ਨਾਲ ਹੀ 30 ਕਰੋੜ ਰੁਪਏ ਦੀ ਟਰਨ ਓਵਰ ਵਧੇਗੀ ਅਤੇ ਇਹ ਲਾਭ ਸਿੱਧਾ ਦੁੱਧ ਉਤਪਾਦਕ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਉਤਪਾਦਾਂ ਲਈ ਕੱਚਾ ਮਾਲ ਅਤੇ ਇਸ ਦੀ ਸ਼ੁੱਧਤਾ ਉਤੇ ਕੰਟਰੋਲ ਮਿਲਕਫੈਡ ਵੱਲੋਂ ਹੀ ਕੀਤਾ ਜਾਵੇਗਾ।
ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੰਦੀ ਦੇ ਦੌਰ ਵਿੱਚ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 138 ਕਰੋੜ ਰੁਪਏ ਦੀ ਲਾਗਤ ਨਾਲ ਬੱਸੀ ਪਠਾਣਾ ਵਿਖੇ ਮੈਗਾ ਡੇਅਰੀ ਪ੍ਰਾਜੈਕਟ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਲਕਫੈਡ ਵੱਲੋਂ ਵੇਰਕਾ ਡੇਅਰੀ ਵ੍ਹਾਈਟਨਰ, ਪ੍ਰਸਿੱਧ ਹਲਦੀ ਦੁੱਧ, ਵੱਖ-ਵੱਖ ਕਿਸਮਾਂ ਦੇ ਪੀਓ ਦੁੱਧ ਦੀਆਂ ਪੀ.ਪੀ.ਬੋਤਲਾਂ ਅਤੇ ਅਸਲੀ ਫਲ ਵਾਲੀਆਂ ਆਈਸ ਕਰੀਮਜ਼ ਨੂੰ ਸਫਲਤਾਪੂਰਵਕ ਲਾਂਚ ਕੀਤਾ ਗਿਆ ਸੀ।
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ ਪਰ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ ਅਤੇ ਇਸ ਔਖੇ ਸਮੇਂ ਵਿੱਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਖਰੀਦ ਰੇਟ ਵਾਜਿਬ ਰੱਖਣ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਈ।
ਚੰਡੀਗੜ੍ਹ ਸਵੀਟਸ ਦੇ ਐਮ.ਡੀ. ਰਮੇਸ਼ ਅੱਗਰਵਾਲ ਨੇ ਕਿਹਾ ਕਿ ਭਾਰਤ ਤੋਂ ਬਾਹਰ ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ ਤੇ ਖਾੜੀ ਮੁਲਕਾਂ ਵਿੱਚ ਵੇਰਕਾ ਬਰਾਂਡ ਦੀ ਬਹੁਤ ਮੰਗ ਸੀ ਅਤੇ ਅੱਜ ਇਨ੍ਹਾਂ ਬਰਾਂਡਾਂ ਦੇ ਲਾਂਚ ਹੁਣ ਦੇਸ਼ ਦੇ ਨਾਲ ਵਿਦੇਸ਼ੀ ਗਾਹਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

by Ranjit Singh
1 week ago
0

Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ ਚੰਡੀਗੜ੍ਹ, 1 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 