ਚੰਡੀਗੜ, 01 ਅਕਤੂਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਉੱਚੇਰੀ ਸਿੱਖਿਆ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਮਾਨਸਾ ਤੋਂ ਵਿਧਾਇਕ ਸ. ਨਾਜ਼ਰ ਸਿੰਘ ਮਾਨਸ਼ਾਹੀਆ ਦੇ ਮਾਤਾ ਜੀ ਸਰਦਾਰਨੀ ਸੁਰਜੀਤ ਕੌਰ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਜੀ 85 ਵਰ੍ਹਿਆਂ ਦੇ ਸਨ, ਜੋ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।
ਸ. ਤਿ੍ਰਪਤ ਬਾਜਵਾ ਨੇ ਸ. ਮਾਨਸ਼ਾਹੀਆ ਅਤੇ ਸਮੂਹ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।