ਨਵੀਂ ਦਿੱਲੀ : ਤਿੰਨੋਂ ਫੌਜਾਂ ਇੱਕ ਟੀਮ ਦੇ ਵਾਂਗ ਕੰਮ ਕਰਨਗੀਆਂ ਇਸ ਗੱਲ ਦਾ ਪ੍ਰਗਟਾਵਾ ਭਾਰਤੀ ਫੌਜ ਮੁੱਖੀ ਜਨਰਲ ਬਿਪਿਨ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ। ਅੱਜ ਜਨਰਲ ਬਿਪਿਨ ਰਾਵਤ ਨੂੰ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਦੇ ਤੌਰ ‘ਤੇ ਗਾਰਡ ਆਫ਼ ਆਨਰ ਦਿੱਤਾ ਉਹਨਾਂ ਕਿਹਾ ਸਾਨੂੰ ਏਕੀਕਰਨ ਨੂੰ ਵਧਾਉਣਾ ਹੋਵੇਗਾ ਅਤੇ ਬਿਹਤਰ ਸਾਧਨਾਂ ਦਾ ਪ੍ਰਬੰਧ ਕਰਨਾ ਪਵੇਗਾ।” ਇਸ ਦੌਰਾਨ ਤਿੰਨਾਂ ਫੌਜਾਂ ਦੇ ਮੁਖੀ ਵੀ ਮੌਜੂਦ ਸਨ।