ਨਵੀਂ ਦਿੱਲੀ, 22 ਅਗਸਤ : ਤਿੰਨ ਤਲਾਕ ਉਤੇ ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲਾ ਸੁਣਾਇਆ| ਸੁਪਰੀਮ ਕੋਰਟ ਨੇ ਕਿਹਾ ਹੈ ਕਿ ਤਿੰਨ ਤਲਾਕ ਉਤੇ ਅਗਲੇ 6 ਮਹੀਨਿਆਂ ਤੱਕ ਰੋਕ ਰਹੇਗੀ| ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਉਤੇ ਕਾਨੂੰਨ ਬਣਾਏ ਅਤੇ ਜਦੋਂ ਤੱਕ ਕਾਨੂੰਨ ਨਹੀਂ ਬਣਾਇਆ ਜਾਂਦਾ ਇਹ ਰੋਕ ਜਾਰੀ ਰਹੇਗੀ|
ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਏ ਜਾਣ ਤੋਂ ਬਾਅਦ ਮੁਸਲਿਮ ਭਾਈਚਾਰੇ ਦੀਆਂ ਔਰਤਾਂ ਵਿਚ ਖੁਸ਼ੀ ਦੀ ਲਹਿਰ ਹੈ| ਮੁਸਲਿਮ ਔਰਤਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ| ਉਨ੍ਹਾਂ ਕਿਹਾ ਕਿ ਇਹ ਫੈਸਲਾ ਔਰਤਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ਬਿਹਤਰ ਸਾਬਿਤ ਹੋਵੇਗਾ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...