
ਨਵੀਂ ਦਿੱਲੀ, 28 ਦਸੰਬਰ – ਕੇਂਦਰ ਸਰਕਾਰ ਨੇ ਤਿੰਨ ਤਲਾਕ ਨੂੰ ਅਪਰਾਧਿਕ ਐਲਾਨ ਕਰਨ ਵਾਲੇ ਬਿੱਲ ਨੂੰ ਅੱਜ ਲੋਕ ਸਭਾ ਵਿਚ ਪੇਸ਼ ਕੀਤਾ| ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇਸ ਬਿਲ ਨੂੰ ਪੇਸ਼ ਕੀਤਾ| ਉਨ੍ਹਾਂ ਕਿਹਾ ਕਿ ਤਿੰਨ ਤਲਾਕ ਉਤੇ ਕਾਨੂੰਨ ਔਰਤਾਂ ਦੇ ਹੱਕ ਵਿਚ ਹੈ|
ਦੂਸਰੇ ਪਾਸੇ ਏ.ਆਈ.ਐਮ.ਆਈ.ਐਮ, ਟੀ.ਐਮ.ਸੀ, ਆਰ.ਜੇ.ਡੀ, ਬੀਜੇਡੀ ਵਰਗੀਆਂ ਵਿਰੋਧੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ|
ਏ.ਆਈ.ਐਮ.ਆਈ.ਐਮ ਨੇਤਾ ਅਸਦੁਦੀਨ ਓਵੈਸੀ ਨੇ ਬਿੱਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਬਿੱਲ ਪਾਸ ਹੋਇਆ ਤਾਂ ਮੁਸਲਿਮ ਮਹਿਲਾਵਾਂ ਦੇ ਅਧਿਕਾਰਾਂ ਦਾ ਹਨਨ ਹੋਵੇਗਾ| ਉਨ੍ਹਾਂ ਨੇ ਪ੍ਰਸਤਾਵਿਤ ਕਾਨੂੰਨ ਨੂੰ ਲੈ ਕੇ ਮੁਸਲਿਮਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ|
ਇਸ ਦੌਰਾਨ ਕਾਂਗਰਸ ਨੇ ਕਿਹਾ ਕਿ ਹੈ ਕਿ ਉਹ ਲੋਕ ਸਭਾ ਵਿਚ ਬਿੱਲ ਨੂੰ ਸਮਰਥਨ ਕਰੇਗੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...





















