ਤਿੰਨ ਦਿਨ ਪਹਿਲਾਂ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੇ ਚਾਰਾਂ ਜੀਆਂ ਦੀ ਗੋਲੀ ਮਾਰ ਕੇ ਹੱਤਿਆ; ਪਾਰਕ ਵਿੱਚੋਂ ਲਾਸ਼ਾਂ ਬਰਾਮਦ
ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਅਮਰੀਕਾ ਦੇ ਕੈਲੀਫੋਰਨੀਆ ‘ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ 3 ਅਕਤੂਬਰ ਨੂੰ ਦੱਖਣੀ ਹਾਈਵੇਅ 59 ਦੇ 800 ਬਲਾਕ ਤੋਂ ਅਗਵਾ ਕੀਤਾ ਗਿਆ ਸੀ। ਪਰਿਵਾਰ ਦਾ ਅਮਰੀਕਾ ਵਿੱਚ ਆਪਣਾ ਆਵਾਜਾਈ ਦਾ ਕਾਰੋਬਾਰ ਹੈ।
ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਹਰਸੀ ਦਾ ਵਸਨੀਕ ਹੈ। ਜਸਦੀਪ ਸਿੰਘ (36), ਉਸਦੀ ਪਤਨੀ ਜਸਲੀਨ ਕੌਰ (27 ਸਾਲ) ਅਤੇ ਬੇਟੀ ਆਰੋਹੀ (8 ਸਾਲ) ਅਤੇ ਉਸਦੇ ਭਰਾ ਅਮਨਦੀਪ ਸਿੰਘ (39) ਨੂੰ ਸੋਮਵਾਰ ਨੂੰ ਮਰਸਡ ਕਾਉਂਟੀ ਤੋਂ ਅਗਵਾ ਕਰ ਲਿਆ ਗਿਆ ਸੀ। ਕੈਲੀਫੋਰਨੀਆ ਪੁਲਿਸ ਨੇ ਇਸ ਮਾਮਲੇ ਵਿੱਚ 48 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪਤਾ ਲੱਗਾ ਹੈ ਕਿ ਮੁਲਜ਼ਮ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੁਣ ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੂੰ ਇਸ ਮਾਮਲੇ ਦੀ ਲੀਡ ਜਸਦੀਪ ਦੇ ਏ.ਟੀ.ਐਮ. ਇਸ ਤੋਂ ਪਹਿਲਾਂ ਸੋਮਵਾਰ ਨੂੰ, ਕੈਲੀਫੋਰਨੀਆ ਦੇ ਫਾਇਰ ਅਧਿਕਾਰੀਆਂ ਨੇ ਮਰਸਡ ਦੇ ਬਾਹਰ ਇੱਕ ਪੇਂਡੂ ਖੇਤਰ ਵਿੱਚ ਅੱਗ ਲੱਗਣ ਨਾਲ ਜਲ ਚੁਕੇ ਅਮਨਦੀਪ ਸਿੰਘ ਦੇ ਟਰੱਕ ਨੂੰ ਬਰਾਮਦ ਕੀਤਾ ਸੀ। ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਅਗਵਾਕਾਰਾਂ ਨੇ ਅੱਗ ਲਗਾ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਰਸਡ ਕਾਉਂਟੀ ਦੇ ਸ਼ੈਰਿਫ ਵਰਨ ਵਾਰਨੇਕੇ ਨੇ ਕਿਹਾ ਕਿ ਚਾਰਾਂ ਦੀਆਂ ਲਾਸ਼ਾਂ ਬੁੱਧਵਾਰ ਸ਼ਾਮ ਇੰਡੀਆਨਾ ਰੋਡ ਅਤੇ ਹਚਿਨਸਨ ਰੋਡ ਨੇੜੇ ਇਕ ਪਾਰਕ ਵਿਚ ਮਿਲੀਆਂ। ਪੁਲੀਸ ਅਨੁਸਾਰ ਬਾਗ ਵਿੱਚ ਕੁਝ ਮਜ਼ਦੂਰ ਕੰਮ ਕਰ ਰਹੇ ਸਨ। ਉਸ ਨੇ ਸਭ ਤੋਂ ਪਹਿਲਾਂ ਪੁਲਿਸ ਨੂੰ ਸੂਚਿਤ ਕੀਤਾ। ਚਾਰਾਂ ਨੂੰ ਗੋਲੀ ਲੱਗੀ ਸੀ।