ਪੰਜਾਬ ਵਾਸੀਆਂ ਨੂੰ ਮਿਲ ਸਕਦਾ ਹੈ ਦਿਵਾਲੀ ਦਾ ਤੋਹਫਾ
ਤਿੰਨ ਰੁਪਏ ਪ੍ਰਤੀ ਯੁਨਿਟ ਤੱਕ ਹੋ ਸਕਦੀ ਹੈ ਬਿਜਲੀ ਸਸਤੀ,ਅੱਜ ਦੀ ਕੈਬਨਿਟ ਮੀਟਿੰਗ ਵਿੱਚ ਲੱਗ ਸਕਦੀ ਹੈ ਫੈਸਲੇ ਤੇ ਮੋਹਰ

ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਹੈ ਜੋ ਕਿ ਇਸ ਸਮੇਂ ਜਾਰੀ ਹੈ । ਮੀਟਿੰਗ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਦੋ ਦਿਨ ਪਹਿਲਾਂ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਵੱਡਾ ਇਤਿਹਾਸਕ ਫੈਸਲਾ ਕਰਨ ਦੇ ਐਲਾਨ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅੱਜ ਦੀ ਮੀਟਿੰਗ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ ਅਤੇ ਉਪਭੋਗਤਾਵਾਂ ਨੂੰ ਤਿੰਨ ਰੁਪਏ ਪ੍ਰਤੀ ਯੁਨਿਟ ਤੱਕ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਸਕਦੀ ਹੈ।






















