• Latest
  • Trending
ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ

ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ

7 years ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

6 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

29 minutes ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

4 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Sunday, November 15, 2026
No Result
View All Result
24 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ

December 15, 2019
in ਖਬਰਾਂ, ਪੰਜਾਬ
ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਸਨਮਾਨ
ਚੰਡੀਗੜ੍ਹ, 15 ਦਸੰਬਰ:
ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦੀ ਸਮਾਪਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੇ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਸੈਨਿਕਾਂ ਦੇ ਵਾਰਸਾਂ ਅਤੇ ਯੂਨਿਟਾਂ ਦਾ ਅੱਜ ਸਨਮਾਨ ਕਰਦਿਆਂ ਬਰਤਾਨਵੀ ਸਾਮਰਾਜ ਅਧੀਨ 1944 ਤੱਕ ਲੜੀਆਂ ਗਈਆਂ ਲੜਾਈਆਂ ਵਿੱਚ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕੀਤਾ।
ਬਰਮਾ ਮੁਹਿੰਮ ਦੀ 75ਵੀਂ ਵਰ੍ਹੇਗੰਢ ਯਾਦਗਾਰ ਮਨਾਉਣ ਵਾਲੇ ਐਮ.ਐਲ.ਐਫ. ਦੇ ਸਮਾਪਤੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੈਫਟੀਨੈਂਟ ਕਰਨਲ ਅਨੰਤ ਸਿੰਘ ਦੀ ਸਪੁੱਤਰੀ ਸੁਖਜਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ। ਲੈਫਟੀਨੈਂਟ ਕਰਨਲ ਅਨੰਤ ਸਿੰਘ ਨੇ ਸਾਲ 1965 ਦੇ ਅਪਰ੍ਰੇਸ਼ਨ ਵਿੱਚ 4 ਸਿੱਖ ਬਟਾਲੀਅਨ ਦੀ ਕਮਾਂਡ ਬਹਾਦਰੀ ਨਾਲ ਕੀਤੀ ਜਿਸ ਸਦਕਾ ਬਰਕੀ ‘ਤੇ ਕਬਜ਼ਾ ਹੋਇਆ।
ਮੁੱਖ ਮੰਤਰੀ ਨੇ ਕਿਹਾ ਕਿ ਖੁਦ ਸਾਬਕਾ ਫੌਜੀ ਹੋਣ ਕਰਕੇ ਉਨ੍ਹਾਂ ਨੂੰ ਯੂਨਿਟਾਂ ਅਤੇ ਨਿਧੜਕ ਸੈਨਿਕਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਮਾਣ ਹੈ ਜਿਨ੍ਹਾਂ ਨੇ ਬਰਮਾ ਮੁਹਿੰਮ ਦੌਰਾਨ ਦਲੇਰਾਨਾ ਲੜਾਈ ਲੜੀ ਅਤੇ ਉਨ੍ਹਾਂ ਦੀਆਂ ਯਾਦਾਂ ਅੱਜ ਵੀ ਭਾਰਤੀ ਸੈਨਿਕਾਂ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਯੋਧਿਆਂ ਦੀਆਂ ਕੁਰਬਾਨੀਆਂ ਪ੍ਰਤੀ ਦਿਖਾਏ ਸਤਿਕਾਰ ਲਈ ਐਮ.ਐਲ.ਐਫ. ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਮ.ਐਲ.ਐਫ. ਜਿਸ ਦੇ ਅਜੇ ਤਿੰਨ ਸਾਲਾਨਾ ਸਮਾਗਮ ਹੋਏ ਹਨ, ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਨਾਲ-ਨਾਲ ਦੇਸ਼ ਭਗਤੀ ਦੇ ਜਜ਼ਬੇ ਪ੍ਰਤੀ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਅਨੇਕਾਂ ਨੌਜਵਾਨਾਂ ਨੇ ਐਨ.ਡੀ.ਏ. ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਉਹ ਵਰਦੀ ਵਿੱਚ ਸੱਜ ਕੇ ਮੁਲਕ ਦੀ ਸੇਵਾ ਲਈ ਤਿਆਰ ਹਨ।
2/5 ਗੋਰਖਾ ਰਾਈਫਲ ਤੋਂ ਮੇਜਰ ਜੈਕਬ ਅਤੇ ਸੂਬੇਦਾਰ ਮੇਜਰ ਹਰਸ਼ਾ ਬਹਾਦਰ ਰਾਣਾ ਨੇ ਨਾਇਕ ਅਗਨ ਸਿੰਘ ਰਾਏ (1944), ਸੂਬੇਦਾਰ ਨੇਤਰਾ ਬਹਾਦੁਰ ਥਾਪਾ (1944) ਅਤੇ ਹਵਲਦਾਰ ਗਜੇ ਘਾਲੇ (1943) ਲਈ ਸਨਮਾਨ ਹਾਸਲ ਕੀਤਾ। 2 ਸਿੱਖ   ਦੇ ਮੇਜਰ ਭਟੇਂਡੂ ਠਾਕੁਰ ਨੇ 28 ਪੰਜਾਬੀਜ਼ ਦੇ ਵਿਕਟੋਰੀਆ ਕਰਾਸ ਜੇਤੂ ਸਿਪਾਹੀ ਈਸ਼ਰ ਸਿੰਘ (1921) ਜੋ ਬਾਅਦ ਵਿੱਚ 2 ਸਿੱਖ ਨਾਲ ਜੁੜ ਗਿਆ, ਲਈ ਸਨਮਾਨ ਹਾਸਲ ਕੀਤਾ। 4 ਮੈਕ ਦੇ ਕਰਨਲ ਨਵਦੀਪ ਹਰਨਲ ਨੇ 1/11 ਸਿੱਖ ਜੋ ਹੁਣ 4 ਮੈਕ ਹੋ ਗਈ,  ਦੇ ਵਿਕਟੋਰੀਆ ਕਰਾਸ ਜੇਤੂ ਨਾਇਕ ਨੰਦ ਸਿੰਘ (1944) ਲਈ ਸਨਮਾਨ ਹਾਸਲ ਕੀਤਾ ਜਦਕਿ ਆਰਟਿਲਰੀ ਰੈਜੀਮੈਂਟ ਦੇ ਮੇਜਰ ਮੁਕੇਸ਼ ਨੇ ਰਾਇਲ ਇੰਡੀਅਨ ਆਰਟੀਲਰੀ ਦੇ 30 ਮਾਊਂਟੇਨ ਰੈਜੀਮੈਂਟ ਦੇ ਹਵਲਦਾਰ ਉਮਰਾਓ ਸਿੰਘ  (1944) ਜੋ ਹੁਣ 22 ਫੀਲਡ ਰੈਜੀਮੈਂਟ ਹੈ, ਲਈ ਸਨਮਾਨ ਹਾਸਲ ਕੀਤਾ।
ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤੇ ਹੋਰ ਸੈਨਿਕਾਂ ਵਿੱਚ 3/2 ਜੀ.ਆਰ. (1945) ਦੇ ਰਾਈਫਲਮੈਨ ਤੁਲ ਬਹਾਦੁਰ ਪੁਨ ਅਤੇ ਰਾਈਫਲਮੈਨ ਭਾਨਭਗਤਾ ਗੁਰੁੰਗ, 1/7 ਜੀ.ਆਰ. (1944) ਦੇ ਰਾਈਫਲਮੈਨ ਗੰਜੂ ਲਾਮਾ, 4/8 ਜੀ.ਆਰ. (1945) ਦੇ ਰਾਈਫਲਮੈਨ ਲੱਛਿਮਣ ਘਾਲੇ, 7/16 ਪੰਜਾਬ (1945) ਦੇ ਲਾਂਸ ਨਾਇਕ ਸ਼ੇਰ ਸ਼ਾਹ, 2/1 ਪੰਜਾਬ (1944) ਦੇ ਸੂਬੇਦਾਰ ਰਾਮ ਸਰੂਪ ਸਿੰਘ, 7/10 ਬਲੂਚ (1945) ਦੇ ਨਾਇਕ ਫਜ਼ਲ ਦੀਨ, 14/13 ਐਫ.ਐਫ. ਰਾਈਫਲਜ਼ (1945) ਦੇ ਪਰਕਾਸ਼ ਸਿੰਘ ਚਿੱਬ, 5/8 (1943) ਦੇ ਹਵਲਦਾਰ ਪਰਕਾਸ਼ ਸਿੰਘ, 4/15 ਪੰਜਾਬ (1944) ਦੇ ਨਾਇਕ ਗਿਆਨ ਸਿੰਘ, 16/10 ਬਲੂਚ (1944) ਦੇ ਸਿਪਾਹੀ ਭੰਡਾਰੀ ਰਾਮ, 3 ਜੱਟ (1944) ਦੇ ਅਬਦੁਲ ਹਾਫਿਜ਼ ਅਤੇ ਪੰਜਾਬ (1945) ਦੇ ਲੈਫਟੀਨੈਂਟ ਕਰਮਜੀਤ ਸਿੰਘ ਜੱਜ ਸ਼ਾਮਲ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਐਮ.ਐਲ.ਐਫ. ਦੀ ਸਫਲਤਾ ਲਈ ਸ਼ਾਨਦਾਰ ਭੂਮਿਕਾ ਅਦਾ ਕਰਨ ਵਾਲੀਆਂ ਵੱਖ-ਵੱਖ ਯੂਨਿਟਾਂ ਦੀਆਂ ਟੁਕੜੀਆਂ ਅਤੇ ਵਾਲੰਟੀਅਰ ਗਰੁੱਪਾਂ, ਸੰਸਥਾਵਾਂ ਤੇ ਸਕੂਲਾਂ ਨੂੰ ਸ਼ਲਾਘਾ ਪੱਤਰਾਂ ਨਾਲ ਸਨਮਾਨਿਤ ਕੀਤਾ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਅਤੇ ਐਮ.ਐਲ.ਐਫ. ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਐਮ.ਐਲ.ਐਫ. ਦਾ ਅਗਲਾ ਸਮਾਗਮ ਵਿਸ਼ਵ ਜੰਗ-2 ਦਾ 75 ਵਰ੍ਹਾ, ਬਰਮਾ ਮੁਹਿੰਮ ਅਤੇ ਫਰਾਂਸ ਵਿੱਚ ਡਨਕਿਰਕ ਵਿੱਚ ਜਰਮਨ ਅਪ੍ਰੇਸ਼ਨ ਦੇ ਹਵਾਲੇ ਨਾਲ ਵਿਸ਼ਵ ਜੰਗ-2 ਦੇ 80ਵੇਂ ਵਰ੍ਹੇ ‘ਤੇ ਕੇਂਦਰਿਤ ਰੱਖ ਕੇ ਮਨਾਇਆ ਜਾਵੇਗਾ। ਉਨ੍ਹਾਂ ਨੇ ਪੱਛਮੀ ਕਮਾਂਡ ਦੇ ਜਨਰਲ ਆਫੀਸਰ ਕਮਾਂਡਿੰਗ-ਇਨ-ਚੀਫ ਲੈਫਟੀਨੈਂਟ ਜਨਰਲ ਆਰ.ਪੀ. ਸਿੰਘ ਵੱਲੋਂ ਇਸ ਫੈਸਟੀਵਲ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਪੂਰਨ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਖ-ਵੱਖ ਵਿੰਗਾਂ ਵੱਲੋਂ ਐਮ.ਐਲ.ਐਫ. ਦੀ ਸਫਲਤਾ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Most Popular

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
5 days ago
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 