ਤੇਜ਼ ਰਫਤਾਰ ਕਾਰ ਨੇ 17 ਔਰਤਾਂ ਨੂੰ ਕੁਚਲਿਆ, 5 ਦੀ ਮੌਕੇ ‘ਤੇ ਹੀ ਮੌਤ
ਚੰਡੀਗੜ੍ਹ 14 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਮਹਾਰਾਸ਼ਟਰ ਦੇ ਪੁਣੇ-ਨਾਸਿਕ ਹਾਈਵੇਅ ‘ਤੇ ਬੀਤੀ ਦੇਰ ਰਾਤ ਇੱਕ SUV ਨੇ 17 ਔਰਤਾਂ ਨੂੰ ਦਰੜ ਦਿੱਤਾ।ਇਸ ਹਾਦਸੇ ਵਿੱਚ 5 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 12 ਔਰਤਾਂ ਗੰਭੀਰ ਜ਼ਖਮੀ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਘਟਨਾ ਪੁਣੇ ਸ਼ਹਿਰ ਤੋਂ ਕਰੀਬ 50 ਕਿਲੋਮੀਟਰ ਦੂਰ ਸ਼ਿਰੋਲੀ ਪਿੰਡ ਦੇ ਕੋਲ ਵਾਪਰੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ 2 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਅਣਪਛਾਤਾ ਕਾਰ ਚਾਲਕ ਫਰਾਰ ਹੈ। ਪੁਲੀਸ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕਰ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਸਾਰੀਆਂ ਔਰਤਾਂ ਰਸੋਈਏ ਦਾ ਕੰਮ ਕਰਦੀਆਂ ਹਨ। ਰਾਤ ਕਰੀਬ 11 ਵਜੇ ਉਹ ਪ੍ਰੋਗਰਾਮ ਤੋਂ ਆਪਣਾ ਕੰਮ ਖਤਮ ਕਰਕੇ ਘਰ ਪਰਤ ਰਹੀਆਂ ਸਨ। ਇਸ ਦੌਰਾਨ ਸੜਕ ਪਾਰ ਕਰਦੇ ਸਮੇਂ ਹਾਦਸਾ ਵਾਪਰ ਗਿਆ। ਪੁਣੇ ਤੋਂ ਆ ਰਹੀ ਤੇਜ਼ ਰਫਤਾਰ SUV ਨੇ ਔਰਤਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।