ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ ਆਈ.ਪੀ.ਐਸ. ਅਧਿਕਾਰੀ ਤੇਜਿੰਦਰ ਪਾਲ ਸਿੰਘ ਸੰਧੂ ਆਈ.ਜੀ./ਇੰਟਰਨਲ ਵਿਜੀਲੈਂਸ ਸੈੱਲ, ਪੰਜਾਬ, ਚੰਡੀਗੜ੍ਹ ਨੂੰ ਤਬਦੀਲ ਕਰਦੇ ਹੋਏ ਆਈ.ਜੀ. ਅਪਰੇਸ਼ਨ ਐਂਡ ਟ੍ਰੇਨਿੰਗ ਪੀ.ਏ.ਪੀ. ਜਲੰਧਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਾਧੂ ਤੌਰ ਤੇ ਆਈ.ਜੀ./ਇੰਟਰਨਲ ਵਿਜੀਲੈਂਸ ਸੈੱਲ, ਪੰਜਾਬ, ਚੰਡੀਗੜ੍ਹ ਦਾ ਚਾਰਜ ਵੀ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਿਯੁਕਤੀ ਪ੍ਰਸ਼ਾਸਨਿਕ ਆਧਾਰ ਤੇ ਕੀਤੀ ਗਈ ਹੈ।
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ...