ਚੰਡੀਗੜ•, 30 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪ੍ਰਤੀ ਲਿਟਰ ਇਕ-ਇਕ ਪੈਸਾ ਕਟੌਤੀ ਕੀਤੇ ਜਾਣ ਨੂੰ ਲੋਕਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 60 ਪੈਸੇ ਤੇ 56 ਪੈਸੇ ਘਟਣ ਬਾਰੇ ਕੀਤੇ ਦਾਅਵਿਆਂ ਦੇ ਉਲਟ ਮਹਿਜ਼ ਇਕ-ਇਕ ਪੈਸਾ ਘਟਣ ਦੀਆਂ ਰਿਪੋਰਟਾਂ ‘ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਕਲੈਰੀਕਲ ਗਲਤੀ ਨਹੀਂ ਮੰਨਿਆ ਜਾ ਸਕਦਾ ਸਗੋਂ ਨਰੇਂਦਰ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਮਜ਼ਾਕ ਉਡਾਇਆ ਹੈ।
ਸਿਰਫ ਇਕ ਪੈਸਾ ਘਟਾਉਣ ਦਾ ਮਜ਼ਾਕ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ। ਉਨ•ਾਂ ਕਿਹਾ ਕਿ ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਲੋਕ ਸੋਸ਼ਲ ਮੀਡੀਆ ‘ਤੇ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਕੋਸ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਜਨਤਕ ਭਲਾਈ ਵਾਲੀਆਂ ਸਕੀਮਾਂ ਦੀ ਅਣਹੋਂਦ ਕਾਰਨ ਮੁਲਕ ਵਿੱਚ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਠੱਲ• ਪਾਉਣ ਤੋਂ ਅਸਮਰੱਥ ਹੈ, ਭਾਵੇਂ ਕਿ ਕੌਮਾਂਤਰੀ ਮੰਡੀ ਵਿੱਚ ਤੇਲ ਕੀਮਤਾਂ ਲਗਾਤਾਰ ਡਿੱਗ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ ਕਾਂਗਰਸ ਪਾਰਟੀ ਵੱਲੋਂ ਵੀਰਵਾਰ ਨੂੰ ਕੀਤੇ ਜਾ ਰਹੇ ਦੇਸ਼ ਪੱਧਰੀ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਸ਼ਿਰਕਤ ਕਰੇਗੀ। ਉਨ•ਾਂ ਕਿਹਾ ਕਿ ਪੰਜਾਬ ਕਾਂਗਰਸ ਦੀਆਂ ਸਮੂਹ ਇਕਾਈਆਂ ਇਸ ਮਸਲੇ ‘ਤੇ ਕੇਂਦਰ ਸਰਕਾਰ ਦੇ ਵਿਰੁੱਧ ਸੜਕਾਂ ‘ਤੇ ਉੱਤਰਨਗੀਆਂ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...