ਮਾਨਸੂਨ ਇਜਲਾਜ ਸ਼ੁਰੂ ਹੁੰਦੇ ਹੀ ਵਿਰੋਧੀ ਪਾਰਟੀਆਂ ਨੇ ਕੀਤਾ ਹੰਗਾਮਾ
ਲੋਕ ਸਭਾ ਦੀ ਕਾਰਵਾਈ ਕੀਤੀ ਗਈ 2 ਵਜੇ ਤੱਕ ਸਥੱਗਿਤ
ਤੇਲ ਦੀਆਂ ਕੀਮਤਾਂ ਚ ਵਾਧੇ ਨੂੰ ਲੈ ਕੇ ਪਾਰਟੀਆਂ ਦਾ ਪ੍ਰਦਰਸ਼ਨ
ਸਾਈਕਲ ਚਲਾ ਕੇ ਸੰਸਦ ਭਵਨ ਪਹੁੰਚੇ ਐੱਮਪੀ
ਚੰਡੀਗੜ੍ਹ,19 ਜੁਲਾਈ(ਵਿਸ਼ਵ ਵਾਰਤਾ) ਸੰਸਦ ਦਾ ਮਾਨਸੂਨ ਇਜਲਾਜ ਸ਼ੁਰੂ ਹੰਦੇ ਹੀ ਲੋਕ ਸਭਾ ਵਿੱਚ ਸਰਕਾਰ ਨੂੰ ਵਿਰੋਧੀ ਪਾਰਟੀਆਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ ਅਤੇ ਲੋਕ ਸਭਾ ਦੀ ਕਾਰਵਾਈ ਨੂੰ 2 ਵਜੇ ਤੱਕ ਸਥੱਗਿਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੇ ਐੱਮਪੀਆਂ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਸਾਈਕਲ ਚਲਾ ਕੇ ਆਪਣਾ ਪ੍ਰਦਰਸ਼ਨ ਕੀਤਾ।