ਤੇਲ ਦੀਆਂ ਕੀਮਤਾਂ ਵਿੱਚ ਫੇਰ ਤੋਂ ਵਾਧਾ
ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ) ਪੰਜਾਬ ਵਿਚ ਇਕ ਪਾਸੇ ਕੋਰੋਨਾ ਮਹਾਮਾਰੀ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਦੂਜੇ ਪਾਸੇ ਪੈਟਰੋਲ ਦੀ ਕੀਮਤ ਵੀ ਅਸਮਾਨ ਛੂਹ ਰਹੀ ਹੈ।ਪੰਜਾਬ ਵਿਚ ਪੈਟਰੋਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 84.04 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਰਾਜਧਾਨੀ ਚੰਡੀਗੜ੍ਹ ਵਿੱਚ ਡੀਜ਼ਲ 81.73 ਰੁਪਏ ਅਤੇ ਪੈਟਰੋਲ 88.05 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।