ਚੰਡੀਗੜ, 17 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦੇ ਅਚਨਚੇਤੀ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਮਨਜੀਤ ਸਿੰਘ ਕਲਕੱਤਾ ਬਹੁਤ ਹੀ ਕਾਬਲ ਤੇ ਕੁਸ਼ਲ ਪ੍ਰਬੰਧਕ ਹੋਣ ਦੇ ਨਾਲ-ਨਾਲ ਉੱਚ ਕੋਟੀ ਦੇ ਸਿੱਖ ਚਿੰਤਕ, ਸਿੱਖਿਆ ਸ਼ਾਸਤਰੀ ਅਤੇ ਪੰਥਕ ਆਗੂ ਰਹੇ ਹਨ। ਉਨਾਂ ਕਿਹਾ ਕਿ ਸ੍ਰੀ ਕਲਕੱਤਾ ਨੇ ਔਖੇ ਸਮਿਆਂ ਵਿੱਚ ਸਿੱਖ ਸੰਸਥਾਵਾਂ ਅਤੇ ਪੰਜਾਬ ਦੀ ਅਗਵਾਈ ਕੀਤੀ। ਸੂਬੇ ਦੇ ਉਚੇਰੀ ਸਿੱਖਿਆ ਮੰਤਰੀ ਵਜੋਂ ਸ੍ਰੀ ਕਲਕੱਤਾ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ ਬਾਜਵਾ ਨੇ ਸ ਮਨਜੀਤ ਸਿੰਘ ਕਲਕੱਤਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨਾਂ ਦੇ ਦੇਹਾਂਤ ਨਾਲ ਨਾ ਸਿਰਫ਼ ਪਰਿਵਾਰ ਨੂੰ ਸਗੋਂ ਸਾਰੇ ਪੰਜਾਬ ਖਾਸ ਕਰਕੇ ਸਿੱਖ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਚਾਇਤ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।
ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ
ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼...