• Latest
  • Trending
ਤ੍ਰਿਪਤ ਬਾਜਵਾ ਵੱਲੋਂ ਨਵੇਂ ਇਮਾਰਤੀ ਨਿਯਮਾਂ ਨੂੰ ਮਨਜ਼ੂਰੀ

ਤ੍ਰਿਪਤ ਬਾਜਵਾ ਵੱਲੋਂ ਨਵੇਂ ਇਮਾਰਤੀ ਨਿਯਮਾਂ ਨੂੰ ਮਨਜ਼ੂਰੀ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

57 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤ੍ਰਿਪਤ ਬਾਜਵਾ ਵੱਲੋਂ ਨਵੇਂ ਇਮਾਰਤੀ ਨਿਯਮਾਂ ਨੂੰ ਮਨਜ਼ੂਰੀ

June 12, 2018
in ਪੰਜਾਬ
ਤ੍ਰਿਪਤ ਬਾਜਵਾ ਵੱਲੋਂ ਨਵੇਂ ਇਮਾਰਤੀ ਨਿਯਮਾਂ ਨੂੰ ਮਨਜ਼ੂਰੀ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ)- ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤਰੀਕੇ ਨਾਲ ਯਕੀਨੀ ਬਣਾਉਣ ਲਈ ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਮਾਰਤ ਉਸਾਰੀ ਬਾਰੇ ਨਵੇਂ ਨਿਯਮਾਂ ਨੂੰ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਨਿਯਮਾਂ ਨੂੰ ਕੈਬਨਿਟ ਨੇ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਿਯਮ ਮਿਊਂਸਿਪਲ ਹੱਦਾਂ ਤੋਂ ਬਾਹਰ ਲਾਗੂ ਹੋਣਗੇ। ਉਨ੍ਹਾਂ ਖ਼ੁਲਾਸਾ ਕੀਤਾ ਕਿ ਇਨ੍ਹਾਂ ਨਿਯਮਾਂ ਬਾਰੇ ਛੇਤੀ ਨੋਟੀਫਿਕੇਸ਼ਨ ਜਾਰੀ ਹੋਵੇਗਾ।
ਸ੍ਰੀ ਬਾਜਵਾ ਨੇ ਕਿਹਾ ਕਿ ਮਕਾਨ ਉਸਾਰੀ ਬਾਰੇ ਇਹ ਨਵੇਂ ਨਿਯਮ ਲਾਗੂ ਹੋਣ ਨਾਲ ਸ਼ਹਿਰੀ ਵਿਕਾਸ ਤੇ ਇਮਾਰਤੀ ਨਿਰਮਾਣ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ, ਜੋ ਰਾਜ ਵਿੱਚ ਵਿੱਤੀ ਵਿਕਾਸ ਲਈ ਮਦਦਗਾਰ ਸਾਬਤ ਹੋਵੇਗਾ। ਇਨ੍ਹਾਂ ਨਿਯਮਾਂ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਡਿਵੈਲਪਰ ਗਰੁੱਪ ਹਾਊਸਿੰਗ, ਕਮਰਸ਼ੀਅਲ, ਜਨਤਕ ਦਫ਼ਤਰ, ਹੋਟਲ ਤੇ ਸਨਅਤੀ ਇਮਾਰਤਾਂ ਲਈ ਬਿਨਾਂ ਹੱਦ ਤੋਂ ਐਫ.ਏ.ਆਰ. ਖ਼ਰੀਦ ਸਕਣਗੇ। ਇਸ ਤੋਂ ਇਲਾਵਾ ਰਿਹਾਇਸ਼ੀ ਪਲਾਟਾਂ, ਸਿੱਖਿਆ ਅਦਾਰਿਆਂ ਦੀਆਂ ਇਮਾਰਤਾਂ, ਕਿਰਾਏ ਦੇ ਮਕਾਨਾਂ/ਹੋਸਟਲ, ਢਾਬਿਆਂ, ਮਿਨੀਪਲੈਕਸ ਤੇ ਮਲਟੀਪਲੈਕਸ, ਥੋਕ ਕਾਰੋਬਾਰ/ਵੇਅਰਹਾਊਸ/ਏਕੀਕ੍ਰਿਤ ਗੁਦਾਮਾਂ ਤੇ ਗਰੁੱਪ ਹਾਊਸਿੰਗ ਪ੍ਰਾਜੈਕਟਾਂ ਵਿੱਚ ਵਪਾਰਕ ਵਰਤੋਂ ਲਈ ਐਫ.ਏ.ਆਰ. ਦਾ ਘੇਰਾ 0.20 ਫੀਸਦੀ ਤੋਂ 1 ਫੀਸਦੀ ਤੱਕ ਵਧਾ ਸਕਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਰਚੂਨ ਸੇਵਾ ਉਦਯੋਗ ਦੇ ਮਾਮਲੇ ਵਿੱਚ ਗਰਾਊਂਡ ਕਵਰੇਜ ਵਿੱਚ ਪੰਜ ਫੀਸਦੀ ਤੱਕ ਦੀ ਵਾਧੂ ਛੋਟ ਦਿੱਤੀ ਜਾਵੇਗੀ ਅਤੇ ਸਨਅਤੀ ਇਮਾਰਤ ਲਈ ਗਰਾਊਂਡ ਕਵਰੇਜ 40 ਫੀਸਦੀ ਤੋਂ ਵਧਾ ਕੇ 45 ਫੀਸਦੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਨਾਥ ਆਸ਼ਰਮ, ਬਿਰਧ ਆਸ਼ਰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਵਿਅਕਤੀਆਂ ਦੇ ਸਕੂਲਾਂ/ਸੰਸਥਾਵਾਂ ਲਈ ਨਵੀਂ ਤਜਵੀਜ਼ ਕੀਤੀ ਗਈ ਹੈ। ਯੂਨੀਵਰਸਿਟੀਆਂ, ਅਨਾਥ ਆਸ਼ਰਮ, ਬਿਰਧ ਆਸ਼ਰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਵਿਅਕਤੀਆਂ ਦੇ ਸਕੂਲ/ਸੰਸਥਾ ਲਈ ਪਾਰਕਿੰਗ ਨਿਯਮਾਂ ਵਿੱਚ ਵੀ ਛੋਟ ਦਿੱਤੀ ਗਈ ਹੈ। ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸੰਭਾਲ ਕਰਨ ਵਾਲੇ ਕੇਂਦਰ ਜਾਂ ਸਕੂਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਵਾਉਣ ਲਈ ਕੋਈ ਨਜ਼ਰਸਾਨੀ ਫੀਸ ਨਹੀਂ ਲਈ ਜਾਵੇਗੀ। ਬਿਰਧ ਆਸ਼ਰਮ ਲਈ ਪੰਜ ਫੀਸਦੀ ਵਾਧੂ ਫਲੋਰ ਏਰੀਆ ਅਨੁਪਾਤ (ਐਫਏਆਰ) ਮੁਫ਼ਤ ਹੋਵੇਗਾ ਅਤੇ ਗਰੀਨ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਕਰਵਾਉਣ ਉਤੇ ਇਮਾਰਤ ਨਜ਼ਰਸਾਨੀ ਫੀਸ ਤੋਂ 100 ਫੀਸਦੀ ਛੋਟ ਹੋਵੇਗੀ।
ਸ੍ਰੀ ਬਾਜਵਾ ਨੇ ਅੱਗੇ ਦੱਸਿਆ ਕਿ ਰਿਹਾਇਸ਼ੀ, ਸਿੱਖਿਆ, ਸਰਕਾਰੀ, ਹਸਪਤਾਲ, ਸਨਅਤੀ ਇਮਾਰਤਾਂ ਤੇ ਗਰੁੱਪ ਹਾਊਸਿੰਗ ਕੰਪਲੈਕਸਾਂ ਵਿੱਚ ਬਿਜਲੀ ਪੈਦਾ ਕਰਨ ਲਈ ਛੱਤਾਂ ਉਤੇ ਸੌਰ ਊਰਜਾ ਸੈੱਲ ਲਾਉਣ ਦੀ ਤਜਵੀਜ਼ ਨੂੰ ਲਾਜ਼ਮੀ ਕੀਤਾ ਗਿਆ ਹੈ। ਹਰ ਤਰ੍ਹਾਂ ਦੀ ਇਮਾਰਤ ਵਿੱਚ ਕੁੱਲ ਕਵਰਡ ਏਰੀਆ ਦਾ 15 ਫੀਸਦੀ ਸਟਾਫ ਜਾਂ ਵਰਕਰਾਂ ਦੇ ਰਹਿਣ ਲਈ ਰੱਖਣ ਦੀ ਇਜਾਜ਼ਤ ਹੋਵੇਗੀ ਅਤੇ ਵੱਡੇ ਕੈਂਪਸਾਂ/ਯੂਨੀਵਰਸਿਟੀਆਂ/ਆਈਆਈਟੀ/ਆਈਆਈਐਮ ਵਿੱਚ ਕੁੱਲ ਕਵਰਡ ਖੇਤਰ ਦਾ 30 ਫੀਸਦੀ ਜ਼ਰੂਰੀ ਸਟਾਫ਼ ਲਈ ਰਹਿਣ ਵਾਸਤੇ ਵਰਤਿਆ ਜਾ ਸਕੇਗਾ। ਇਨ੍ਹਾਂ ਇਮਾਰਤੀ ਨਿਯਮਾਂ ਵਿੱਚ ਨਵੇਂ ਕੌਮੀ ਬਿਲਡਿੰਗ ਕੋਡ-2016 ਨੂੰ ਸ਼ਾਮਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਸ਼ਹਿਰੀ ਵਿਕਾਸ ਅਥਾਰਟੀ ਇਮਾਰਤੀ ਨਿਯਮ ਸਾਲ 1996 ਵਿੱਚ ਲਾਗੂ ਹੋਏ ਸਨ, ਜਿਨ੍ਹਾਂ ਨੂੰ ਸੋਧ ਕੇ 2013 ਵਿੱਚ ਮੁੜ ਨੋਟੀਫਾਈ ਕੀਤਾ ਗਿਆ। ਇਨ੍ਹਾਂ ਨਿਯਮਾਂ ਵਿੱਚ ਸਮੇਂ ਸਮੇਂ ਉਤੇ ਸੋਧ ਹੁੰਦੀ ਰਹੀ ਹੈ। ਭਾਰਤ ਦੇ ਨਗਰ ਤੇ ਗ੍ਰਾਮ ਯੋਜਨਾਕਾਰ (ਟੀਸੀਪੀਓਆਈ) ਨੇ ਸਾਲ 2016 ਵਿੱਚ ਮਾਡਲ ਬਿਲਡਿੰਗ ਉਪ ਨਿਯਮ ਤਿਆਰ ਕੀਤੇ ਸਨ ਅਤੇ ਕੌਮੀ ਬਿਲਡਿੰਗ ਕੋਡ 2016 ਵੀ ਸਾਲ 2016 ਵਿੱਚ ਪ੍ਰਕਾਸ਼ਤ ਹੋਇਆ ਸੀ। ਟੀਸੀਪੀਓਆਈ ਨੇ ਸਾਰੇ ਰਾਜਾਂ ਨੂੰ ਇਹ ਨਿਯਮ ਅਪਨਾਉਣ ਤੇ ਲਾਗੂ ਕਰਨ ਦੀ ਅਪੀਲ ਕੀਤੀ ਸੀ। ਵੱਖ ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਵੀ ਇਮਾਰਤੀ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਸੀ ਅਤੇ ਮਿਊਂਸਿਪਲ ਹੱਦਾਂ ਤੋਂ ਬਾਹਰ ਦੀਆਂ ਇਮਾਰਤਾਂ ਦੇ ਮਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਧਿਆਨ ਵਿੱਚ ਲਿਆਂਦੀਆਂ ਸਨ। ਨਵੇਂ ਇਮਾਰਤੀ ਨਿਯਮ ਬਣਾਉਂਦਿਆਂ ਸਹਿ ਵਿਭਾਗਾਂ ਤੇ ਆਮ ਲੋਕਾਂ ਤੋਂ ਰਾਇ ਵੀ ਲਈ ਗਈ ਅਤੇ ਨਿਯਮਾਂ ਦਾ ਖਰੜਾ ਵੀ ਜਨਤਕ ਨਿਗਰਾਨੀ ਲਈ ਰੱਖਿਆ ਗਿਆ। ਇਸ ਸਬੰਧੀ ਆਏ ਪ੍ਰਮਾਣਕ ਵਿਚਾਰਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਅਤੇ ਨਿਯਮਾਂ ਵਿੱਚ ਸ਼ਾਮਲ ਕੀਤਾ ਗਿਆ।
ਇਮਾਰਤੀ ਨਿਯਮਾਂ ਨੂੰ ਸਰਲ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਬਿਲਡਿੰਗ ਨਿਯਮ 2013 ਵਿੱਚ ਸੋਧ ਕਰ ਕੇ ਨਵੇਂ ਇਮਾਰਤੀ ਨਿਯਮ ਤਿਆਰ ਕੀਤੇ ਹਨ, ਜਿਨ੍ਹਾਂ ਦਾ ਨਾਂ ਪੰਜਾਬ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਇਮਾਰਤੀ ਨਿਯਮ-2018 ਰੱਖਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਅਤੇ ਪੋਲੈਂਡ ਰੱਖਿਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 