ਤ੍ਰਿਪੁਰਾ ਦੀਆਂ 60 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ
ਚੰਡੀਗੜ੍ਹ,16ਫਰਵਰੀ(ਵਿਸ਼ਵ ਵਾਰਤਾ)-ਤ੍ਰਿਪੁਰਾ ਦੀ 60ਵੀਂ ਵਿਧਾਨ ਸਭਾ ਲਈ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਲਈ ਸੂਬੇ ਵਿੱਚ ਕੁੱਲ 3,328 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਸੂਬੇ ਦੇ 28.13 ਲੱਖ ਲੋਕ 259 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜਦਕਿ ਨਤੀਜੇ 2 ਮਾਰਚ ਨੂੰ ਐਲਾਨੇ ਜਾਣਗੇ। ਮੁੱਖ ਚੋਣ ਅਧਿਕਾਰੀ ਗਿੱਤੇ ਕਿਰਨਕੁਮਾਰ ਦਿਨਕਰਰਾਓ ਨੇ ਦੱਸਿਆ ਕਿ 3,328 ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਵੇਗੀ। ਇਨ੍ਹਾਂ ਵਿੱਚੋਂ 1100 ਬੂਥ ਸੰਵੇਦਨਸ਼ੀਲ ਹਨ ਜਦਕਿ 28 ਬੂਥ ਅਤਿ ਸੰਵੇਦਨਸ਼ੀਲ ਹਨ। ਇਨ੍ਹਾਂ ਇਲਾਕਿਆਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਪ੍ਰਚਾਰ ਖਤਮ ਹੁੰਦੇ ਹੀ ਸੂਬੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਸੀ ਅਤੇ ਮੁੱਖ ਮੰਤਰੀ ਮਾਨਿਕ ਸਾਹਾ ਸਨ। ਸੂਬੇ ‘ਚ ਚੋਣ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਖਤਮ ਹੋ ਗਿਆ।























