ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 2 ਮਾਰਚ ਨੂੰ ਐਲਾਨੇ ਜਾ ਚੁੱਕੇ ਹਨ। ਮੇਘਾਲਿਆ ਅਤੇ ਨਾਗਾਲੈਂਡ ਵਿੱਚ 7 ਮਾਰਚ ਨੂੰ ਮੰਤਰੀ ਮੰਡਲ ਨੂੰ ਸਹੁੰ ਚੁਕਾਈ ਜਾਵੇਗੀ। ਦੂਜੇ ਪਾਸੇ ਤ੍ਰਿਪੁਰਾ ਵਿੱਚ 8 ਮਾਰਚ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ। ਦੱਸ ਦਈਏ ਕਿ ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਭਾਜਪਾ ਦੀ ਸਰਕਾਰ ਬਣ ਰਹੀ ਹੈ। ਜਦੋਂ ਕਿ ਮੇਘਾਲਿਆ ਵਿੱਚ ਨੈਸ਼ਨਲਿਸਟ ਡੈਮੋਕਰੇਟਿਕ ਪ੍ਰੋਗਰੈਸਿਵ ਪਾਰਟੀ ਸਰਕਾਰ ਵਿੱਚ ਭਾਗ ਲੈ ਰਹੀ ਹੈ।