• ਖੇਡ ਮੰਤਰੀ ਰਾਣਾ ਸੋਢੀ ਵੱਲੋਂ ਅਧਿਕਾਰੀਆਂ ਤੇ ਕੋਚਾਂ ਨੂੰ ਮਿਸ਼ਨ ਸਫਲ ਬਣਾਉਣ ਲਈ ਨਿਰਦੇਸ਼ ਜਾਰੀ
ਚੰਡੀਗੜ, 13 ਜੂਨ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਫਲ ਬਣਾਉਣ ਲਈ ਖੇਡ ਵਿਭਾਗ ਵੱਲੋਂ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਅਤੇ ਕੋਚਾਂ ਨੂੰ ਨਿਰਦੇਸ਼ ਜਾਰੀ ਕਰ ਕੇ ਹੇਠਲੇ ਪੱਧਰ ਤੱਕ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਪੂਰੀ ਤਰਾ ਜੁੱਟਣ ਦਾ ਸੱਦਾ ਦਿੱਤਾ ਹੈ। ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਤੰਦਰੁਸਤ ਬਣਾਉਣ ਦਾ ਜੋ ਸੰਕਲਪ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਨੇ ਪ੍ਰੋਗਰਾਮ ਉਲੀਕ ਕੇ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ।
ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਮੰਤਰੀ ਦੇ ਨਿਰਦੇਸ਼ਾਂ ‘ਤੇ ਨੌਜਵਾਨਾਂ ਨੂੰ ਖੇਡਾਂ ਬਾਰੇ ਉਤਸ਼ਾਹਤ ਕਰਨ ਲਈ ਕੋਚਿੰਗ ਕੈਂਪ ਅਤੇ ਜ਼ਿਲਾ ਪੱਧਰ ਅਤੇ ਸੂਬਾ ਪੱਧਰ ‘ਤੇ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਨੂੰ ਉਤਸ਼ਾਹਤ ਕਰਨ ਲਈ ਖੇਡ ਕਲੱਬਾਂ ਦੀ ਸਥਾਪਨਾ ਕੀਤੀ ਗਈ ਹੈ। ਸਕੂਲਾਂ/ਕਾਲਜਾਂ ਵਿੱਚ ਵਿਦਿਆਰਥੀਆਂ ਲਈ ਚਲਾਏ ਜਾਣ ਵਾਲੇ ਖੇਡ ਵਿੰਗ ਪਹਿਲੀ ਵਾਰ ਸਮੇਂ ਸਿਰ ਸ਼ੁਰੂ ਹੋ ਰਹੇ ਹਨ। ਸਕੂਲਾਂ ਦੇ ਵਿੰਗਾਂ ਲਈ 4000 ਖਿਡਾਰੀ ਦਾਖਲ ਕੀਤੇ ਗਏ ਹਨ ਜਦੋਂ ਕਿ ਕਾਲਜ ਦੇ ਵਿੰਗਾਂ ਦੇ ਟਰਾਇਲ ਮੁਕੰਮਲ ਹੋ ਗਏ ਹਨ ਅਤੇ ਜਲਦੀ ਹੀ ਖਿਡਾਰੀ ਦਾਖਲ ਹੋ ਜਾਣਗੇ। ਨੌਜਵਾਨਾਂ ਨੂੰ ਖੇਡਾਂ ਵਿੱਚ ਪ੍ਰਪੱਕ ਬਣਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਸਾਜੋ-ਸਮਾਨ ਜਿਸ ਵਿੱਚ ਜਿੰਮ ਅਤੇ ਖੇਡ-ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬੁਨਿਆਦੀ ਢਾਂਚੇ ਨੂੰ ਪਹਿਲ ਦਿੰਦਿਆਂ ਸੂਬੇ ਵਿੱਚ 32.90 ਕਰੋੜ ਰੁਪਏ ਦੀ ਲਾਗਤ ਨਾਲ 10 ਨਵੇਂ ਸਟੇਡੀਅਮ ਅਤੇ ਦੋ ਸ਼ੂਟਿੰਗਾਂ ਰੇਂਜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਲਾਕ ਪੱਧਰ ‘ਤੇ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ। ਪਟਿਆਲਾ ਵਿਖੇ ਬਣਨ ਵਾਲੀ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅਗਲੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ।
ਬੁਲਾਰੇ ਨੇ ਅੱਗੇ ਦੱਸਿਆ ਕਿ ਖੇਡਾਂ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਲਈ ਜਿੱਥੇ ਨਗਦ ਇਨਾਮ ਵੰਡੇ ਜਾ ਰਹੇ ਹਨ ਉਥੇ ਕੌਮੀ ਖੇਡ ਐਵਾਰਡਾਂ ਦੀ ਤਰਜ਼ ‘ਤੇ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਦਾ ਫੀਚਰ ਬਣਾਇਆ ਜਾਵੇਗਾ ਅਤੇ ਇਨਾਮ ਰਾਸ਼ੀ ਵੀ ਵਧਾਈ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਉਭਰਦੇ ਖਿਡਾਰੀਆਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਖੇਡ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ।ਉਨਾ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੇ ਇਸ ਮਿਸ਼ਨ ਤਹਿਤ ਜ਼ਮੀਨੀ ਪੱਧਰ ‘ਤੇ ਛੋਟੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡ ਗਤੀਵਿਧੀਆਂ ਵਧਾਉਣ ਲਈ ਜ਼ਿਲਾ ਓਲੰਪਿਕ ਐਸੋਸੀਏਸ਼ਨਾਂ ਤੇ ਜ਼ਿਲਾ ਖੇਡ ਕੌਂਸਲਾਂ ਜੋ ਇਸ ਵੇਲੇ ਬੰਦ ਹੋਣ ਕਿਨਾਰੇ ਪਈਆਂ ਹਨ, ਨੂੰ ਸਰਗਰਮ ਕੀਤਾ ਜਾਵੇਗਾ।
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ 'ਆਪ' ਵਿੱਚ ਹੋਇਆ...