ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ ਜਾਰੀ
ਥੋੜ੍ਹੀ ਦੇਰ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਕਰਨਗੇ ਪ੍ਰੈੱਸ ਕਾਨਫਰੰਸ
ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲਿਆਂ ਦੀ ਖੁਦ ਦੇਣਗੇ ਜਾਣਕਾਰੀ
ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ ਹੈ। ਇਸ ਮੀਟਿੰਗ ਤੋਂ ਬਾਅਦ 2 ਵਜੇ ਦੇ ਕਰੀਬ ਮੁੱਖ ਮੰਤਰੀ ਚੰਨੀ ਪ੍ਰੈੱਸ ਕਾਨਫਰੰਸ ਕਰਨਗੇ। ਮੁੱਖ ਮੰਤਰੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਇਸ ਦੌਰਾਨ ਦੇ ਸਕਦੇ ਹਨ।