ਥੋੜ੍ਹੀ ਦੇਰ ਵਿੱਚ ਕੈਬਨਿਟ ਮੰਤਰੀ ਵਜੋਂ ਹਲਫ਼ ਲੈਣਗੇ ਡਾ.ਬਲਬੀਰ ਸਿੰਘ, ਪਹੁੰਚੇ ਰਾਜਭਵਨ
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਫੂਡ ਸਪਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਥੋੜ੍ਹੀ ਦੇਰ ਵਿੱਚ ਮਾਨ ਕੈਬਨਿਟ ਵਿੱਚ ਨਵੇਂ ਚਿਹਰੇ ਦੀ ਐਂਟਰੀ ਹੋਣ ਵਾਲੀ ਹੈ। ਦੱਸ ਦਈਏ ਕਿ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਰਾਜਭਵਨ ਵਿਖੇ ਪਹੁੰਚ ਗਏ ਹਨ। ਜਿੱਥੇ ਉਹ ਨਵੇਂ ਕੈਬਨਿਟ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਰਾਜਭਵਨ ਪਹੁੰਚ ਗਏ ਹਨ।























