ਕੈਬਨਿਟ ਵਿਸਥਾਰ ਤੇ ਚਰਚਾ ਲਈ ਮੁੱਖ ਮੰਤਰੀ ਨੂੰ ਕਾਂਗਰਸ ਹਾਈਕਮਾਨ ਨੇ ਸੱਦਿਆ ਦਿੱਲੀ
ਥੋੜ੍ਹੀ ਦੇਰ ਵਿੱਚ ਦਿੱਲੀ ਲਈ ਰਵਾਨਾ ਹੋਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦੇ ਸੰਬੰਧ ਵਿੱਚ ਦਿੱਲੀ ਵਿੱਚ ਚੱਲ ਰਹੀਆਂ ਮੈਰਾਥਨ ਮੀਟਿੰਗਾਂ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਨ ਵੱਲੋਂ ਦਿੱਲੀ ਬੁਲਾਇਆ ਗਿਆ ਹੈ। ਉਹਨਾਂ ਦੇ ਥੋੜ੍ਹੀ ਦੇਰ ਵਿੱਚ ਅੰਮ੍ਰਿਤਸਰ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕੱਲ੍ਹ ਹੀ ਦਿੱਲੀ ਚਲੇ ਗਏ ਸਨ । ਇਸ ਤੋਂ ਇਲਾਵਾ ਮੰਤਰੀ ਬਣਨ ਦੇ ਚਾਹਵਾਨ ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ਨੇ ਵੀ ਦਿੱਲੀ ਵਿੱਚ ਹੀ ਡੇਰੇ ਲਗਾਏ ਹੋਏ ਹਨ।






















