ਥੋੜ੍ਹੀ ਦੇਰ ਵਿੱਚ ਹੋਵੇਗੀ ਪੰਜਾਬ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ
ਮੁੱਖ ਮੰਤਰੀ ਦੇ ਨਾਲ ਦੋਨੋ ਉਪ ਮੁੱਖ ਮੰਤਰੀ ਹੋਣਗੇ ਸ਼ਾਮਿਲ
ਡਰੱਗ ਮਾਫੀਆ,ਰੇਤ ਮਾਫੀਆ ਅਤੇ ਬੇਅਦਬੀ ਕਾਂਡ ਬਾਰੇ ਲਏ ਜਾ ਸਕਦੇ ਹਨ ਅਹਿਮ ਫੈਸਲੇ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਨਾਲ ਦੋਨੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਕੈਬਨਿਟ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਡਰੱਗ ਮਾਫੀਆ ,ਰੇਤ ਮਾਫੀਆ ਅਤੇ ਬੇਅਦਬੀ ਕਾਂਡਾਂ ਬਾਰੇ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।






















