ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਬੱਚੀ ਦੀ ਲਾਸ਼ ਮਿਲਣ ਦਾ ਮਾਮਲਾ
ਐਸਜੀਪੀਸੀ ਨੇ ਔਰਤ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ;ਪਛਾਣ ਲਈ ਲੋਕਾਂ ਤੋਂ ਮੰਗੀ ਮਦਦ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਦੇਰ ਸ਼ਾਮ ਨੂੰ ਦਰਬਾਰ ਸਾਹਿਬ ਦੇ ਬਾਹਰ ਪਲਾਜੇ ਵਿੱਚ ਇੱਕ ਛੋਟੀ ਬੱਚੀ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲੀ ਸੀ। ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌਂਕੀ ਨੂੰ ਸੌਂਪ ਦਿੱਤਾ ਸੀ। ਇਸ ਸੰਬੰਧ ਵਿੱਚ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਔਰਤ ਦੀਆਂ ਸੀਸੀਟੀਵੀ ਤਸਵੀਰਾਂ ਜਾਰੀ ਕੀਤੀਆਂ ਹਨ।ਇਹਨਾਂ ਤਸਵੀਰਾਂ ਵਿੱਚ ਉਕਤ ਔਰਤ ਨੇ ਮ੍ਰਿਤਕ ਬੱਚੀ ਨੂੰ ਗੋਦੀ ਚੁੱਕਿਆ ਹੋਇਆ ਹੈ। ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਇਸ ਔਰਤ ਨੂੰ ਪਛਾਣਦਾ ਹੈ ਤਾਂ ਇਸਦੀ ਸੂਚਨਾ ਅਧਿਕਾਰੀਆਂ ਤੱਕ ਪਹੁੰਚਾਈ ਜਾਵੇ।
https://twitter.com/SGPCAmritsar/status/1557970705387376640?s=20&t=czQmfYxoSODdmSY14TzH7A