ਦਲਜੀਤ ਕਲਸੀ ਨਹੀਂ ਲੜਨਗੇ ਜ਼ਿਮਨੀ ਚੋਣ ; NSA ਤਹਿਤ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ‘ਚ ਹੈ ਬੰਦ
ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਜ਼ਿਮਨੀ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਕਲਸੀ ਵੱਲੋਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਡੇਰਾ ਬਾਬਾ ਨਾਨਕ ਸੀਟ ਤੋਂ ਦਿਲਜੀਤ ਕਲਸੀ ਚੋਣ ਲੜ ਸਕਦੇ ਹਨ, ਇਹ ਜਾਣਕਾਰੀ ਉਹਨਾਂ ਦੀ ਪਤਨੀ ਵੱਲੋਂ ਸਾਂਝੀ ਕੀਤੀ ਗਈ ਸੀ। ਪਰ ਹੁਣ ਦਿਲਜੀਤ ਕਲਸੀ ਵੱਲੋਂ ਆਪਣਾ ਫੈਸਲਾ ਬਦਲ ਦਿੱਤਾ ਗਿਆ ਹੈ, ਉਹਨਾਂ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਦਿਲਜੀਤ ਕਲਸੀ ਦੇ ਮੁਤਾਬਿਕ ਲੋਕਾਂ ਨੂੰ ਇਹ ਨਾ ਲੱਗੇ ਕਿ ਉਹ ਐਨਐਸਏ ਦਾ ਫਾਇਦਾ ਲੈਣਾ ਚਾਹੁੰਦੇ ਹਨ। ਇਸੇ ਕਰਕੇ ਉਹਨਾਂ ਨੇ ਜ਼ਿਮਨੀ ਚੋਣ ਲੜਨ ਦਾ ਫੈਸਲਾ ਬਦਲ ਦਿੱਤਾ ਹੈ।