ਚੰਡੀਗੜ, 20 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਮੁਕਤਸਰ ਤੋਂ ਦਲਿਤ ਨੋਜਵਾਨ ਦੀ ਟਰਾਲੀ ਨਾਲ ਬੰਨ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ 26 ਨਵੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਇਹ ਮਾਮਲਾ ਅਖਬਾਰ ਵਿੱਚ ਪ੍ਰਕਾਸ਼ਤ ਖਬਰ ਰਾਹੀ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ। ਉਨਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।