• Latest
  • Trending
ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

8 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

1 hour ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

April 8, 2019
in ਪੰਜਾਬ
ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ
ਇਸ ਨੂੰ ਵਿਦਿਆਰਥੀਆਂ ਉਤੇ ਅੱਤਿਆਚਾਰ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮਾਜ ਭਲਾਈ ਮੰਤਰੀ ਅਤੇ ਵਿੱਤ ਮੰਤਰੀ ਖ਼ਿæਲਾਫ ਕੇਸ ਦਰਜ ਕੀਤੇ ਜਾਣ
ਕਿਹਾ ਕਿ ਪੰਜਾਬ ਯੂਨੀਵਰਸਿਟੀ ਅਤੇ ਹੋਰ ਸਰਕਾਰੀ ਤੇ ਪ੍ਰਾਈਵੇਟ ਸੰਸਥਾਨਾਂ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਨਾ ਦੇ ਕੇ ਉਹਨਾਂ ਦਾ ਕਰੀਅਰ ਖਰਾਬ ਕੀਤਾ ਜਾ ਰਿਹਾ ਹੈ
ਦਲਿਤ ਭਾਈਚਾਰੇ ਨੂੰ ਇਸ ਬੇਇਨਸਾਫੀ ਖ਼ਿਲਾਫ ਇੱਕਜੁਟ ਹੋਣ ਲਈ ਆਖਿਆ
ਚੰਡੀਗੜ੍ਹ/08 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਹਨਾਂ ਦੋ ਲੱਖ ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ, ਜਿਹਨਾਂ ਨੂੰ ਇਸ ਲਈ ਪ੍ਰੀਖਿਆ ਵਿਚ ਬੈਠਣ ਤੋਂ ਰੋਕਿਆ ਜਾ  ਰਿਹਾ ਹੈ ਅਤੇ ਡਿਗਰੀਆਂ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਦਲਿਤ ਵਿਦਿਆਰਥੀਆਂ ਦੀ ਬਕਾਇਆ ਰਹਿੰਦੀ ਵਜ਼ੀਫਾ ਫੀਸ ਇਹਨਾਂ ਵਿਦਿਅਕ ਅਦਾਰਿਆਂ ਕੋਲ ਜਮ੍ਹਾਂ ਨਹੀਂ ਕਰਵਾਈ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੂੰ ਇਸ ਲਈ ਪਰੇਸ਼ਾਨੀ ਝੱਲਣੀ ਪੈ ਰਹੀ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਵਿਦਿਆਰਥੀਆਂ ਲਈ ਦਿੱਤੇ ਤਕਰੀਬਨ 500 ਕਰੋੜ ਰੁਪਏ ਅਜੇ ਜਾਰੀ ਨਹੀਂ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ 2 ਹਜ਼ਾਰ ਦਲਿਤ ਵਿਦਿਆਰਥੀਆਂ ਨੂੰ ਇਸ ਲਈ ਡਿਗਰੀਆਂ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਦੀ ਫੀਸ ਵਜੋਂ ਯੂਨੀਵਰਸਿਟੀ ਨੂੰ 10 ਕਰੋੜ ਰੁਪਏ ਨਹੀਂ ਦਿੱਤੇ ਹਨ।
ਇਹ ਕਹਿੰਦਿਆਂ ਕਿ ਸਰਕਾਰ ਦਾ ਅਜਿਹਾ ਲਾਪਰਵਾਹੀ ਵਾਲਾ ਵਤੀਰਾ ਦਲਿਤ ਵਿਦਿਆਰਥੀਆਂ ਉਤੇ ਅੱਤਿਆਚਾਰ ਢਾਹੁਣ ਦੇ ਬਰਾਬਰ ਹੈ, ਸਰਦਾਰ ਬਾਦਲ ਨੇ ਕਿਹਾ ਕਿ ਸਕਾਲਰਸ਼ਿਪ ਦੀ ਰਾਸ਼ੀ ਸਮੇਂ ਸਿਰ ਵਿਦਿਅਕ ਸੰਸਥਾਨਾਂ ਕੋਲ ਜਮ੍ਹਾਂ ਨਾ ਕਰਵਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ, ਐਸਸੀ ਅਤੇ ਬੀਸੀ ਭਲਾਈ ਮੰਤਰੀ ਅਤੇ ਵਿੱਤ ਮੰਤਰੀ ਖ਼ਿਲਾਫ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਸਾਲ ਫਰਵਰੀ ਵਿਚ ਐਸਸੀ ਸਕਾਲਰਸ਼ਿਪ ਸਕੀਮ ਤਹਿਤ ਕੇਂਦਰ ਸਰਕਾਰ ਕੋਲੋਂ ਹਾਸਿਲ ਕੀਤੇ 270 ਕਰੋੜ ਰੁਪਏ ਦੀ ਦੁਰਵਰਤੋ ਕਰਨ ਲਈ ਕੇਂਦਰ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਦਲਿਤ ਵਜ਼ੀਫਾ ਸਕੀਮ ਦੇ 250 ਕਰੋੜ ਰੁਪਏ ਦਾ ਬਕਾਇਆ ਪਹਿਲਾਂ ਤੋਂ ਪੰਜਾਬ ਸਰਕਾਰ ਵੱਲ ਖੜ੍ਹਾ ਸੀ, ਇਸ ਤਰ੍ਹਾਂ ਹੁਣ ਕਾਂਗਰਸ ਸਰਕਾਰ ਵੱਲ ਦਲਿਤ ਵਿਦਿਆਰਥੀਆਂ ਦੇ 500 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਖੜ੍ਹਾ ਹੈ।
ਸਰਦਾਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਵੱਲੋਂ 2000 ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਇਨਕਾਰ ਕਰਨ ਉੱਤੇ ਦੁੱਖ ਅਤੇ ਹੈਰਾਨੀ ਪ੍ਰਗਟ ਕੀਤੀ, ਜਿਸ ਵੱਲੋਂ ਅਜਿਹਾ ਕਦਮ ਕਾਂਗਰਸ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 10 ਕਰੋੜ ਰੁਪਏ ਦੇ ਬਕਾਏ ਲੈਣ ਸੰਬੰਧੀ ਕਾਂਗਰਸ ਸਰਕਾਰ ਨੂੰ ਵਾਰ ਵਾਰ ਬੇਨਤੀਆਂ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।  ਉਹਨਾਂ ਕਿਹਾ ਕਿ ਇਸ ਲਾਪਰਵਾਹੀ ਲਈ ਸਿਰਫ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਅਤੇ ਦਲਿਤ ਵਿਦਿਆਰਥੀਆਂ ਉਹਨਾਂ ਦਾ ਕਰੀਅਰ ਖ਼ਰਾਬ ਕਰਨ ਵਾਲੀ ਇਸ ਸਰਕਾਰ ਨੂੰ ਜਰੂਰ ਸਬਕ ਸਿਖਾਉਣਗੇ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਤੋਂ ਇਲਾਵਾ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਅਤੇ ਹੋਰ ਬਹੁਤ ਸਾਰੇ ਪ੍ਰਾਈਵੇਟ ਸੰਸਥਾਨ ਵੀ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਇਨਕਾਰ ਕਰ ਰਹੇ ਹਨ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਿਰਫ ਇਹੀ ਨਹੀੰ। ਦਲਿਤ ਵਿਦਿਆਰਥੀਆਂ ਕੋਲੋਂ ਹੁਣ ਦਾਖ਼ਲਾ ਫੀਸ ਵੀ ਲਈ ਜਾ  ਰਹੀ ਹੈ, ਜਿਹੜੀ ਕਿ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਕਦੇ ਨਹੀਂ ਸੀ ਲਈ ਗਈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਅਜਿਹੇ ਲੋਕ-ਵਿਰੋਧੀ ਕਦਮਾਂ ਕਰਕੇ ਦਲਿਤ ਵਿਦਿਆਰਥੀਆਂ ਦੀ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿਚ ਗਿਣਤੀ ਸਿਰਫ ਦੋ ਲੱਖ ਰਹਿ ਗਈ ਹੈ, ਜਦਕਿ ਅਕਾਲੀ-ਭਾਜਪਾ ਸਰਕਾਰ ਸਮੇਂ ਇਹ ਗਿਣਤੀ ਤਿੰਨ ਲੱਖ ਤੋਂ ਉੱਪਰ ਹੁੰਦੀ ਸੀ।
ਇਹ ਕਹਿੰਦਿਆਂ ਕਿ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਇਸ ਤਰ੍ਹਾਂ ਦਲਿਤਾਂ ਨਾਲ ਵਿਤਕਰਾ ਨਹੀਂ ਕਰਨ ਦੇਵੇਗਾ, ਸਰਦਾਰ ਬਾਦਲ ਨੇ ਕਿਹਾ ਕਿ ਦਲਿਤਾਂ ਨੂੰ ਇਨਸਾਫ ਦਿਵਾਉਣ ਲਈ ਪਾਰਟੀ ਵੱਲੋਂ ਇੱਕ ਤਿੱਖਾ ਅੰਦੋਲਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਸਾਰੇ ਦਲਿਤ ਭਾਈਚਾਰੇ ਨੂੰ ਇਸ ਮੁੱਦੇ ਉੱਤੇ ਇੱਕਜੁਟ ਹੋਣ ਦੀ ਅਪੀਲ ਕਰਦਾ ਹਾਂ ਤਾਂ ਕਿ ਕਾਂਗਰਸ ਸਰਕਾਰ ਦੀਆਂ ਦਲਿਤ-ਵਿਰੋਧੀ ਨੀਤੀਆਂ  ਕਰਕੇ ਸਾਡੇ ਲੱਖਾਂ ਬੱਚਿਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਅਕਾਲੀ ਦਲ ਦਲਿਤ ਭਾਈਚਾਰੇ ਦੇ ਬਾਕੀ ਮਸਲੇ ਜਿਵੇਂ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਦਿੱਤੀਆਂ ਸ਼ਗਨ ਸਕੀਮ ਸਮੇਤ ਸਮਾਜ ਭਲਾਈ ਸਹੂਲਤਾਂ ਨੂੰ ਰੋਕਣ ਅਤੇ 200 ਯੂਨਿਟ ਮੁਫਤ ਬਿਜਲੀ ਦੇਣ ਸੰਬੰਧੀ ਨਿਯਮਾਂ ‘ਚ ਕੀਤੀਆਂ ਤਬਦੀਲੀਆਂ ਸਮੇਤ ਸਾਰੇ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਉਠਾਏਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

by Navjot
3 weeks ago
0

  ਵਾਪੀ (ਗੁਜਰਾਤ), 26 ਅਕਤੂਬਰ (ਵਿਸ਼ਵ ਵਾਰਤਾ)  ਵਲਸਾਡ ਜ਼ਿਲ੍ਹਾ ਪੁਲਿਸ ਨੇ ਵਾਪੀ ਵਿੱਚ ਇੱਕ ਰਿਹਾਇਸ਼ੀ ਫਲੈਟ 'ਤੇ ਛਾਪਾ ਮਾਰ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 