ਦਵਿੰਦਰ ਬੰਬੀਹਾ ਗੈਂਗ ਦੀ ਗੈਂਗਸਟਰ ਗੋਲਡੀ ਬਰਾੜ ਤੇ ਗਾਇਕ ਮਨਕੀਰਤ ਔਲਖ ਨੂੰ ਇੱਕ ਹੋਰ ਧਮਕੀ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਨੇ ਫਿਰ ਤੋਂ ਲਾਰੈਂਸ ਗੈਂਗ ਨੂੰ ਧਮਕੀ ਦਿੱਤੀ ਹੈ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਉਹ ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਤੋਂ ਬਦਲਾ ਲੈਣਗੇ।
ਜਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਲਾਰੇਂਸ ਨੂੰ ਕਤਲ ਦਾ ਮਾਸਟਰਮਾਈਂਡ ਬਣਾਇਆ ਹੈ। ਇਸ ਕਤਲ ਵਿੱਚ ਗੋਲਡੀ ਬਰਾੜ ਤੋਂ ਇਲਾਵਾ ਜੱਗੂ ਭਗਵਾਨਪੁਰੀਆ, ਲਿਪਿਨ ਨਹਿਰਾ ਸਮੇਤ ਕਈ ਗੈਂਗਸਟਰਾਂ ਦੀ ਭੂਮਿਕਾ ਸਾਹਮਣੇ ਆ ਚੁੱਕੀ ਹੈ। ਮੂਸੇਵਾਲਾ ਤੇ ਫਾਇਰਿੰਗ ਕਰਨ ਵਾਲੇ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਤਿੰਨ ਸ਼ਾਰਪਸ਼ੂਟਰ ਫੜੇ ਗਏ ਹਨ। ਸ਼ੂਟਰ ਮੰਨੂੰ ਕੁੱਸਾ ਅਤੇ ਰੂਪਾ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਹਨ। ਛੇਵਾਂ ਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।