• Latest
  • Trending
ਦਸੰਬਰ ਤੱਕ ਲੋਕ ਸਭਾ ਉਮੀਦਵਾਰ ਐਲਾਨ ਦੇਵੇਗੀ ਆਪ : ਕੋਰ ਕਮੇਟੀ

ਦਸੰਬਰ ਤੱਕ ਲੋਕ ਸਭਾ ਉਮੀਦਵਾਰ ਐਲਾਨ ਦੇਵੇਗੀ ਆਪ : ਕੋਰ ਕਮੇਟੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਸੰਬਰ ਤੱਕ ਲੋਕ ਸਭਾ ਉਮੀਦਵਾਰ ਐਲਾਨ ਦੇਵੇਗੀ ਆਪ : ਕੋਰ ਕਮੇਟੀ

October 23, 2018
in ਪੰਜਾਬ
ਦਸੰਬਰ ਤੱਕ ਲੋਕ ਸਭਾ ਉਮੀਦਵਾਰ ਐਲਾਨ ਦੇਵੇਗੀ ਆਪ : ਕੋਰ ਕਮੇਟੀ

– ਅੰਮ੍ਰਿਤਸਰ ਹਾਦਸੇ ਦੇ ਮ੍ਰਿਤਕਾਂ ਨੂੰ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ
– ਕੁਲਤਾਰ ਸੰਧਵਾਂ ਕਿਸਾਨ ਵਿੰਗ, ਅਮਰਜੀਤ ਸੰਦੋਆ ਟਰਾਂਸਪੋਰਟ ਤੇ ਜਸਤੇਜ ਅਰੋੜਾ ਲੀਗਲ ਸੈੱਲ ਦੇ ਪ੍ਰਧਾਨ ਨਿਯੁਕਤ

ਅੰਮ੍ਰਿਤਸਰ, 23 ਅਕਤੂਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਅੱਜ ਇੱਥੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਾਕੀ ਮੈਂਬਰਾਂ ਨੇ ਹਿੱਸਾ ਲਿਆ।
‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਚੇਅਰਮੈਨ ਬੁੱਧ ਰਾਮ ਨੇ ਦੱਸਿਆ ਕਿ ਬੈਠਕ ‘ਚ ਪਾਰਟੀ ਦੇ ਢਾਂਚੇ ਦਾ ਵਿਸਤਾਰ ਕਰਦਿਆਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ‘ਆਪ’ ਕਿਸਾਨ ਵਿੰਗ ਪੰਜਾਬ ਦਾ ਪ੍ਰਧਾਨ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧੋਆ ਨੂੰ ਟਰਾਂਸਪੋਰਟ ਵਿੰਗ ਦਾ ਸੂਬਾ ਪ੍ਰਧਾਨ ਅਤੇ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੂੰ ਲੀਗਲ ਸੈੱਲ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰਾਂ ਤਿੰਨ ਜ਼ਿਲ੍ਹਾ ਪ੍ਰਧਾਨ, 8 ਹਲਕਾ ਪ੍ਰਧਾਨ ਤੇ ਹੋਰ ਨਿਯੁਕਤੀਆਂ ਕੀਤੀਆਂ ਗਈਆਂ। ਜਿੰਨਾ ‘ਚ ਜਸਪਾਲ ਸਿੰਘ ਦਾਤੇਵਾਸ ਨੂੰ ਜ਼ਿਲ੍ਹਾ ਮਾਨਸਾ, ਕਰਮਜੀਤ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਫਤਹਿਗੜ ਸਾਹਿਬ ਅਤੇ ਗੁਰਦੀਪ ਸਿੰਘ ਬਾਠ ਨੂੰ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਹਲਕਾ ਪ੍ਰਧਾਨਾਂ ‘ਚ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਜ਼ੀਰਾ ਤੋਂ ਚੰਦ ਸਿੰਘ ਗਿੱਲ, ਗੁਰੂ ਹਰਸਹਾਏ ਤੋਂ ਮਲਕੀਤ ਥਿੰਦ, ਲੁਧਿਆਣਾ ਸੈਂਟਰਲ ਤੋਂ ਸੁਰੇਸ਼ ਗੋਇਲ, ਮਲੇਰਕੋਟਲਾ ਤੋਂ ਜਮੀਲ ਉਰ ਰਹਿਮਾਨ, ਅਮਰਗੜ੍ਹ  ਤੋਂ ਨਵਜੋਤ ਸਿੰਘ ਜਰਗ, ਅਟਾਰੀ ਤੋਂ ਜਸਵੰਤ ਸਿੰਘ ਨਰਾਇਣਪੁਰਾ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਪੀਟਰ ਜੀਦਾ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ ਸਾਊਥ ਤੋਂ ਵਿਜੈ ਗਿੱਲ ਅਤੇ ਕੁਲਵੰਤ ਸਿੰਘ ਨੂੰ ਫ਼ਤਿਹਗੜ੍ਹ ਚੂੜੀਆਂ ਦਾ ਹਲਕਾ ਸਹਿ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਹਿਲਾ ਵਿੰਗ ‘ਚ ਪਰਮਿੰਦਰ ਸਮਾਘ ਨੂੰ ਮਹਿਲਾ ਵਿੰਗ ਮਾਨਸਾ ਦਾ ਜ਼ਿਲ੍ਹਾ ਪ੍ਰਧਾਨ ਅਤੇ ਮਲਕੀਤ ਕੌਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਸਪਸ਼ਟ ਕੀਤਾ ਕਿ ਕੋਰ ਕਮੇਟੀ ਬੈਠਕ ਦੌਰਾਨ ਆਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਉੱਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਇਕਮੱਤ ਫ਼ੈਸਲਾ ਲਿਆ ਕਿ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਹੀ ਪਹਿਲ ਦਿੱਤੀ ਜਾਵੇਗੀ। ਉਮੀਦਵਾਰ ਦੀ ਪਾਰਟੀ ਪ੍ਰਤੀ ਵਚਨਬੱਧਤਾ, ਇਮਾਨਦਾਰ ਅਕਸ, ਚਰਿੱਤਰ ਅਤੇ ਬੇਦਾਗ਼ ਪਿਛੋਕੜ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਉਮੀਦਵਾਰ ਚੋਣ ਪ੍ਰਕਿਰਿਆ ਦਾ ਪਹਿਲਾ ਪੜਾਅ ਨਵੰਬਰ ਅੰਤ ਤੱਕ ਮੁਕੰਮਲ ਹੋ ਜਾਵੇਗਾ ਅਤੇ ਦਸੰਬਰ ਅੰਤ ਤੱਕ ਉਮੀਦਵਾਰ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਕੋਰ ਕਮੇਟੀ ਪੰਜਾਬ ਵੱਲੋਂ ਹੀ ਨੇਪਰੇ ਚੜ੍ਹਾਈ ਜਾਵੇਗੀ, ਕੋਰ ਕਮੇਟੀ ਵੱਲੋਂ ਚੁਣੇ ਗਏ ਨਾਮ ਅੰਤਿਮ ਮੋਹਰ ਲਈ ਪਾਰਟੀ ਦੀ ਰਾਸ਼ਟਰੀ ਪੀ.ਏ.ਸੀ ਕੋਲ ਭੇਜੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਅਜੇ ਤੱਕ ਪਾਰਟੀ ਵੱਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ। ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਲੋਕਤੰਤਰਿਕ ਹੋਵੇਗੀ। ਕਿਸੇ ਵੀ ਸ਼ਿਕਾਇਤ ਜਾਂ ਇਤਰਾਜ਼ ਨੂੰ ਕੋਰ ਕਮੇਟੀ ਖ਼ੁਦ ਸੁਣੇਗੀ।
ਕੋਰ ਕਮੇਟੀ ਨੇ ਯੂਥ ਵਿੰਗ, ਮਹਿਲਾ ਵਿੰਗ, ਕਿਸਾਨ ਵਿੰਗ, ਐਸ.ਸੀ ਵਿੰਗ ‘ਚ ਲੰਬਿਤ ਪਈਆਂ ਨਿਯੁਕਤੀਆਂ ਨੂੰ ਇੱਕ ਨਿਸ਼ਚਿਤ ਸਮੇਂ ‘ਚ ਪੂਰਾ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ- ‘ਆਪ’ ਕੋਰ ਕਮੇਟੀ ਨੇ ਅੰਮ੍ਰਿਤਸਰ ਰੇਲ ਹਾਦਸੇ ਨੂੰ ਇੱਕ ਵੱਡੀ ਅਤੇ ਭਿਅੰਕਰ ਤ੍ਰਾਸਦੀ ਕਰਾਰ ਦਿੰਦੇ ਹੋਏ ਸਾਰੇ ਮ੍ਰਿਤਕਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ। ਇਸ ਬਾਰੇ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਇਸ ਹਾਦਸੇ ਦੀ ਨਿਰਪੱਖ ਜਾਂਚ ਕਰਾਏ। ਉਨ੍ਹਾਂ ਕਿਹਾ ਕਿ ਜਾਂਚ ਨਿਆਇਕ  ਅਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਵੱਡੇ ਦੁਖਾਂਤ ‘ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਵੱਡਾ ਅਤੇ ਬੇਹੱਦ ਦਰਦਨਾਕ ਹਾਦਸਾ ਹੈ। ਲੋਕ ਇਸ ਦੀ ਤੁਲਨਾ 1947 ਦੀ ਵੰਡ ਸਮੇਂ ਵਾਪਰੀਆਂ ਤ੍ਰਾਸਦੀਆਂ ਨਾਲ ਕਰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੁੰਦੀ ਉਦੋਂ ਤੱਕ ਨਾ ਕਿਸੇ ਨੂੰ ਕਲੀਨ ਚਿੱਟ ਦਿੱਤੀ ਜਾ ਸਕਦੀ ਹੈ ਅਤੇ ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਨੂੰ ਦੋਸ਼ੀ ਸਾਬਤ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸਮਾਂਬੱਧ ਜਾਂਚ ਅਤਿ ਜ਼ਰੂਰੀ ਹੈ, ਕਿਉਂਕਿ ਇਸ ਘਟਨਾ ਲਈ ਪ੍ਰਬੰਧਕ, ਪ੍ਰਸ਼ਾਸਨ, ਪੁਲਿਸ ਅਤੇ ਰੇਲਵੇ ਆਦਿ ਵਿਭਾਗਾਂ ਦੀ ਲਾਪਰਵਾਹੀ ਜ਼ਿੰਮੇਵਾਰ ਹੈ। ਪੀੜਤਾਂ ਨੂੰ ਬਿਨਾਂ ਦੇਰੀ ਇਨਸਾਫ਼, ਇੱਕ-ਇੱਕ ਕਰੋੜ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਨੇ ਆਪਣੇ ਵਲੰਟੀਅਰਾਂ ਨੂੰ ਇਸ ਦੀਵਾਲੀ ‘ਤੇ ਪਟਾਕਿਆਂ ਆਦਿ ਦੀ ਥਾਂ ਸਿਰਫ਼ ਦੀਵੇ-ਮੋਮਬਤੀਆਂ ਜਗਾਉਣ ਦੀ ਅਪੀਲ ਕੀਤੀ ਹੈ।
ਕੋਰ ਕਮੇਟੀ ਦੇ ਦੂਸਰੇ ਮੈਂਬਰਾਂ ‘ਚ ਸਰਬਜੀਤ ਕੌਰ ਮਾਣੂੰਕੇ, ਡਾ. ਬਲਬੀਰ ਸਿੰਘ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਕੁਲਦੀਪ ਸਿੰਘ ਧਾਲੀਵਾਲ, ਡਾ. ਰਵਜੋਤ ਸਿੰਘ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ, ਜਮੀਲੂ ਉਰ ਰਹਿਮਾਨ ਅਤੇ ਮਨਜੀਤ ਸਿੱਧੂ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

by Ranjit Singh
3 weeks ago
0

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 