ਮੋਹਾਲੀ, 21 ਦਸਬੰਰ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੋਹਾਲੀ ਕੋਰਟ ਨੇ ਅੱਜ 2 ਜਨਵਰੀ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਇਸ ਤੋਂ ਪਹਿਲਾਂ ਦਿਆਲ ਸਿੰਘ ਕੋਲਿਆਂਵਾਲੀ ਨੂੰ ਪਹਿਲਾਂ 3 ਦਿਨ ਦੀ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ। ਕੱਲ ਉਹਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹਨਾਂ ਦਾ ਇਕ ਦਿਨ ਦੀ ਰਿਮਾਂਡ ਹੋਰ ਵਧਾਇਆ ਗਿਆ ਸੀ। ਕੋਲਿਆਂਵਾਲੀ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕੋਰਟ ਨੇ ਉਹਨਾਂ ਨੂੰ 2 ਜਨਵਰੀ ਤੱਕ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾਏ।