ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ, 16ਸਤੰਬਰ(ਵਿਸ਼ਵ ਵਾਰਤਾ) ਮੌਸਮ ਵਿਭਾਗ ਦੇ ਅਨੁਸਾਰ, ਅੱਜ ਤੋਂ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਇੱਕ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ। ਇਸ ਕਾਰਨ ਅਗਲੇ ਦੋ ਦਿਨਾਂ ਤੱਕ ਦਿੱਲੀ ਵਿੱਚ ਲਗਾਤਾਰ ਮੀਂਹ ਪਵੇਗਾ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਵਿੱਚ ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ।





















