ਦਿੱਲੀ ਅੰਦੋਲਨ ਦੌਰਾਨ ਦੋ ਹੋਰ ਕਿਸਾਨਾਂ ਦੀ ਮੌਤ

ਮਾਨਸਾ 23 ਜਨਵਰੀ:(ਵਿਸ਼ਵ ਵਾਰਤਾ)-ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਦੋ ਹੋਰ ਕਿਸਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਕਿਸਾਨਾਂ ਦਾ ਸਬੰਧ ਮਾਨਸਾ ਅਤੇ ਅੰਮਿ੍ਤਸਰ ਜ਼ਿਲ੍ਹੇ ਨਾਲ ਦੱਸਿਆ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਭਜਨ ਸਿੰਘ ਪਿੰਡ ਖੁਡਾਲ ਕਲਾਂ (48) ਦੀ ਮੌਤ ਹੋ ਗਈ ਹੈ,ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਮੈਂਬਰ ਸੀ।
ਇਸੇ ਤਰ੍ਹਾਂ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵਲੋਂ ਭੇਜੀ ਸੂਚਨਾ ਤੋ ਪਤਾ ਲੱਗਿਆ ਹੈ ਕਿ ਰਤਨ ਸਿੰਘ, ਪਿੰਡ ਕੋਟਲੀ ਢੋਲੇ ਸਾਹ, ਜ਼ਿਲ੍ਹਾ ਅਮ੍ਰਿਤਸਰ ਦੀ ਮੌਤ ਹੋ ਗਈ ਹੈ, ਉਨ੍ਹਾਂ ਦੱਸਿਆ ਕਿ ਉਹ ਰਾਤ ਨੂੰ ਬਿਮਾਰ ਹੋ ਗਏ ਅਤੇ ਸਵੇਰੇ ਹਸਪਤਾਲ ਜਾਂਦਿਆਂ ਨੂੰ ਪੂਰੇ ਹੋ ਗਏ।






















