ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲਾ – ਈਡੀ ਨੇ ਹੁਣ ਇਸ ਐਮਪੀ ਦੇ ਬੇਟੇ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸੰਬੰਧ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਈਡੀ ਨੇ ਹੁਣ ਵਾਈਐਸਆਈ (ਯੁਵਜਨਾ ਸ੍ਰਮਿਕਾ ਰਾਇਥੂ) ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਗੁਨਤਾ ਸ਼੍ਰੀਨਿਵਾਸਲੂ ਰੈਡੀ ਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ।
ਈਡੀ ਨੇ ਆਬਕਾਰੀ ਨੀਤੀ ਬਣਾਉਣ ਅਤੇ ਰਿਸ਼ਵਤ ਲੈਣ ਵਿੱਚ ਕਥਿਤ ਭੂਮਿਕਾ ਲਈ ਆਂਧਰਾ ਪ੍ਰਦੇਸ਼ ਦੇ ਸੰਸਦ ਮੈਂਬਰ ਮਗੁਨਤਾ ਸ਼੍ਰੀਨਿਵਾਸਲੂ ਰੈਡੀ ਦੇ ਪੁੱਤਰ ਮਗੁਨਤਾ ਰਾਘਵ ਰੈਡੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਈਡੀ ਪੰਜਾਬ ਦੇ ਸ਼ਰਾਬ ਕਾਰੋਬਾਰੀ ਗੌਤਮ ਮਲਹੋਤਰਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਬੇਟਾ ਹੈ ਨੂੰ ਵੀ ਗ੍ਰਿਫਤਾਰ ਕਰ ਚੁੱਕੀ ਹੈ।