ਅੱਜ ਦਾ ਮੌਸਮ
ਦਿੱਲੀ-ਐਨਸੀਆਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਦਿੱਲੀ, 24ਸਤੰਬਰ(ਵਿਸ਼ਵ ਵਾਰਤਾ)- ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਕੱਲ੍ਹ ਰਾਤ ਨੂੰ ਮੀਂਹ ਦੀ ਉਡੀਕ ਖਤਮ ਹੋ ਗਈ ਅਤੇ ਬਹੁਤ ਸਾਰੇ ਖੇਤਰਾਂ ਵਿੱਚ ਭਾਰੀ ਮੀਂਹ ਪਿਆ। ਫਿਰ ਬਾਰਿਸ਼ ਲੰਮੇ ਸਮੇਂ ਤੱਕ ਜਾਰੀ ਰਹੀ। ਮੌਸਮ ਵਿਭਾਗ ਨੇ ਅੱਜ ਲਈ ਅਲਰਟ ਵੀ ਜਾਰੀ ਕੀਤਾ ਹੈ।






















