ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਖਿਲ਼ਾਫ ਭ੍ਰਿਸ਼ਟਾਚਾਰ ਮਾਮਲੇ ਚ ਲੁਕ ਆਊਟ ਨੋਟਿਸ ਜਾਰੀ
ਚੰਡੀਗੜ੍ਹ, 26ਜੁਲਾਈ(ਵਿਸ਼ਵ ਵਾਰਤਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਹੋਣ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਸਾਰੇ ਹਵਾਈ ਅੱਡਿਆਂ ਤੇ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਨੋਟਿਸ ਜਾਰੀ ਹੋਣ ਨਾਲ ਹੀ ਸਿਰਸਾ ਦੀ ਵਿਦੇਸ਼ ਯਾਤਰਾ ਤੇ ਰੋਕ ਲਗਾ ਦਿੱਤੀ ਗਈ ਹੈ।
ਭੁਪਿੰਦਰ ਸਿੰਘ ਵਲੋਂ ਸਿਰਸਾ ਖਿਲਾਫ ਭ੍ਰਿਸ਼ਟਾਚਾਰ ਦੇ ਦਾਇਰ ਇਕ ਮਾਮਲੇ ਐਫ.ਆਈ.ਨੰਬਰ 183/19 ਵਿਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਵੱਡੀ ਕਾਰਵਾਈ ਕੀਤੀ ਹੈ। ਆਰਥਿਕ ਅਪਰਾਧ ਸ਼ਾਖਾ ਨੇ ਪਟਿਆਲਾ ਹਾਊਸ ਕੋਰਟ ’ਚ ਪੰਕਜ ਸ਼ਰਮਾ ਦੀ ਅਦਾਲਤ ਅੰਦਰ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਾਂਚ ਟੀਮ ਦੀ ਅਪੀਲ ਮਗਰੋਂ ਅੱਜ ਪਟਿਆਲਾ ਹਾਊਸ ਕੋਰਟ ਵਲੋਂ ਸਿਰਸਾ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।