ਦਿੱਲੀ ‘ਚ ਮੇਅਰ ਦੀ ਚੋਣ ਲਈ ਵੋਟਿੰਗ ਸ਼ੁਰੂ
ਪਹਿਲਾਂ ਤਿੰਨ ਵਾਰ ਚੋਣ ਹੋ ਚੁੱਕੀ ਹੈ ਮੁਲਤਵੀ
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਨੂੰ ਅੱਜ ਨਵਾਂ ਮੇਅਰ ਮਿਲੇਗਾ। ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਦੇ ਨਤੀਜੇ ਪਿਛਲੇ ਸਾਲ 8 ਦਸੰਬਰ ਨੂੰ ਆਏ ਸਨ। ‘ਆਪ’ ਨੇ ਇਸ ‘ਚ ਸਭ ਤੋਂ ਵੱਧ ਸੀਟਾਂ ਜਿੱਤੀਆਂ ਸਨ। ਅੱਜ ‘ਆਪ’ ਦੀ ਸ਼ੈਲੀ ਓਬਰਾਏ ਅਤੇ ਭਾਜਪਾ ਦੀ ਰੇਖਾ ਗੁਪਤਾ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਾਂਗਰਸ ਨੇ ਮੇਅਰ ਦੀ ਚੋਣ ਵਿਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਵੀ ਤਿੰਨ ਵਾਰ ਚੋਣ ਮੁਲਤਵੀ ਹੋ ਚੁੱਕੀ ਹੈ। ਮੇਅਰ ਦੇ ਨਾਲ-ਨਾਲ ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੇ ਅਹੁਦੇ ਲਈ ਵੀ ਵੋਟਿੰਗ ਹੋਵੇਗੀ।























