ਦਿੱਲੀ ‘ਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸਾਰੇ ਵਿਭਾਗਾਂ ਦੀ ਅਹਿਮ ਮੀਟਿੰਗ ਅੱਜ

ਦਿੱਲੀ, 13 ਦਸੰਬਰ(ਵਿਸ਼ਵ ਵਾਰਤਾ)- ਦਿੱਲੀ ‘ਚ ਪ੍ਰਦੂਸ਼ਣ ਦੀ ਸਥਿਤੀ ‘ਤੇ ਦੁਪਹਿਰ 1 ਵਜੇ ਸਾਰੇ ਵਿਭਾਗਾਂ ਦੀ ਸਾਂਝੀ ਮੀਟਿੰਗ ਹੋਵੇਗੀ । ਪਿਛਲੇ ਕੁਝ ਹਫ਼ਤਿਆਂ ਤੋਂ ਦਿੱਲੀ ਦੀ ਹਵਾ ਗੰਧਲੀ ਹੁੰਦੀ ਜਾ ਰਹੀ ਹੈ। ਚਾਰੇ ਪਾਸੇ ਧੂੰਏਂ ਦੀ ਮੋਟੀ ਪਰਤ ਪਈ ਵੇਖੀ ਜਾ ਸਕਦੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਵੀ ਹੋਈ ਹੈ।






















