
ਨਵੀਂ ਦਿੱਲੀ, 6 ਨਵੰਬਰ – ਨਵੀਂ ਦਿੱਲੀ ਵਿਚ ਅੱਜ ਇਕ ਸੁਨਿਆਰੇ ਦੀ ਦੁਕਾਨ ਵਿਚ ਚੋਰੀ ਦੀ ਘਟਨਾ ਨਾਲ ਸਨਸਨੀ ਫੈਲ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਕਰੋਲ ਬਾਗ ਵਿਚ ਜਵੈਲਰੀ ਸ਼ਾਪ ਵਿਚ ਇੱਕ ਕਰੋੜ ਰੁਪਏ ਦਾ ਸੋਨਾ ਚੋਰੀ ਹੋ ਗਿਆ|
ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀ.ਸੀ. ਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ|























