• Latest
  • Trending
ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ-ਸਿੱਧੂ

ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ-ਸਿੱਧੂ

6 years ago
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

12 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

25 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

31 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

35 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

39 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

41 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

49 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

49 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ-ਸਿੱਧੂ

April 26, 2021
in ਖਬਰਾਂ, ਪੰਜਾਬ
ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ-ਸਿੱਧੂ

ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ-ਸਿੱਧੂ

ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਨਿਯਮਤ ਕਰਨ ਲਈ ਕਿਹਾ- ਹਰ ਹਫਤੇ 15 ਲੱਖ ਡੋਜ਼ਾਂ ਦੀ ਮੰਗ

ਸੂਬੇ ਅੰਦਰ ਹੁਣ ਤੱਕ 30 ਲੱਖ ਤੋਂ ਜਿਆਦਾ ਲੋਕਾਂ ਦਾ ਟੀਕਾਕਰਨ

ਭੁਲੱਥ ਵਿਖੇ ਡਾਇਲਸਸ ਯੂਨਿਟ ਦਾ ਉਦਘਾਟਨ

ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ-ਸਿੱਧੂ

ਭੁਲੱਥ-ਕਪੂਰਥਲਾ, 26 ਅਪ੍ਰੈਲ : ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਦਿੱਲੀ ਸਮੇਤ ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਆਉਣ ਵਾਲੇ ਕੋਵਿਡ ਮਰੀਜ਼ਾਂ ਦਾ ਇਲਾਜ ਬਿਨ੍ਹਾਂ ਕਿਸੇ ਦੇਰੀ ਤੇ ਭੇਦਭਾਵ ਤੋਂ ਕੀਤਾ ਜਾਵੇਗਾ।

ਅੱਜ ਇੱਥੇ ਭੁਲੱਥ ਵਿਚ ਸਿਵਲ ਹਸਪਤਾਲ ਵਿਖੇ ਡਾਇਲਸਸ ਯੂਨਿਟ ਦਾ ਉਦਘਾਟਨ ਕਰਨ ਮੌਕੇ ਦਿੱਲੀ ਤੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਿਚ ਇਲਾਜ ਕਰਵਾਉਣ ਆ ਰਹੇ ਕੋਵਿਡ ਪੀੜ੍ਹਤਾਂ ਬਾਰੇ ਕਿਹਾ ਕਿ  ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬ ਸਰਕਾਰ ਹਰ ਪੀੜ੍ਹਤ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਫਿਰ ਭਾਵੇਂ ਉਹ ਕਿਸੇ ਵੀ ਸੂਬੇ ਦਾ ਵਸਨੀਕ ਹੋਵੇ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸਿਹਤ ਸੇਵਾਵਾਂ ਵਿਚ ਕੀਤੇ ਵਾਧੇ ਬਾਰੇ ਝੂਠੇ ਪ੍ਰਚਾਰ ਦਾ ਨਤੀਜਾ ਸਾਹਮਣੇ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਤੇਜੀ ਨਾਲ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਾਰੇ ਮੁੱਢਲੇ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਉੱਪਰ ਟੀਕਾਕਰਨ ਦੇ ਨਾਲ-ਨਾਲ ਪੇਂਡੂ ਖੇਤਰਾਂ ਅੰਦਰ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲੋਕਾਂ  ਨੂੰ ਵੈਕਸੀਨੇਸ਼ਨ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਦੱਸ਼ਿਆ ਕਿ ਹੁਣ ਤੱਕ
30 ਲੱਖ ਤੋਂ ਜਿਆਦਾ ਲੋਕਾਂ ਦਾ ਟੀਕਾਕਰਨ ਕਰਵਾਇਆ ਗਿਆ ਹੈ, ਜਿਸ ਲਈ ਕੋਵੀਸ਼ੀਲਡ ਦੀਆਂ 25.48 ਲੱਖ ਖੁਰਾਕਾਂ ਤੇ ਕੋਵੈਕਸੀਨ ਦੀਆਂ 2.64 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ।

ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਵੈਕਸੀਨ ਦੀ ਸਪਲਾਈ ਨਿਯਮਤ ਕੀਤੀ ਜਾਵੇ ਕਿਉਂਕਿ ਪੰਜਾਬ ਸਰਕਾਰ ਵਲੋਂ ਸਿਖਲਾਈ ਦੇ ਕੇ ਤਿਆਰ ਕੀਤੇ ਸਟਾਫ ਤੇ ਬੁਨਿਆਦੀ ਢਾਂਚੇ ਨਾਲ ਰੋਜ਼ਾਨਾ 3 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕਦਾ ਹੈ, ਜਿਸ ਕਰਕੇ ਹਰ ਹਫਤੇ 15 ਲੱਖ ਡੋਜ਼ਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਬੀਤੀ 22 ਅਪ੍ਰੈਲ ਨੂੰ ਹੀ ਕੇਂਦਰੀ ਸਿਹਤ ਮੰਤਰਾਲੇ ਨੂੰ ਪੱਤਰ ਲਿਖਕੇ 10 ਲੱਖ ਵੈਕਸੀਨ ਖੁਰਾਕਾਂ ਦੀ ਮੰਗ ਕੀਤੀ ਹੈ।
ਪਹਿਲੀ ਮਈ ਤੋਂ 18 ਸਾਲ ਤੋਂ ਉੱਪਰ ਵਰਗ ਦੇ ਲੋਕਾਂ ਲਈ ਵੈਕਸੀਨੇੇਸ਼ਨ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 30 ਲੱਖ ਕੋਵੀਸ਼ੀਲਡ ਵੈਕਸੀਨ ਡੋਜ਼ਾਂ ਦਾ ਆਰਡਰ ਦੇਣ ਦੇ ਹੁਕਮ ਦਿੱਤੇ ਗਏ ਹਨ।

ਆਕਸੀਜਨ ਦੀ ਕਮੀ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ ਜਦਕਿ ਕੇਂਦਰ ਸਰਕਾਰ ਵਲੋਂ ਪੰਜਾਬ ਦਾ ਤਰਲ ਆਕਸੀਜਨ ਦੇ ਕੋਟੇ ਵਿਚ ਕਟੌਤੀ ਨਾਲ ਕਮੀ ਆਈ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਗਸਤ 2021 ਤੋਂ ਬਾਅਦ ਇਸ ਯੋਜਨਾ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇ-ਫਾਰਮ ਧਾਰਕ ਕਿਸਾਨਾਂ, ਉਸਾਰੀ ਵਰਗ ਦੇ ਕਾਮਿਆਂ, ਛੋਟੇ ਵਪਾਰੀਆਂ ਤੇ ਨੀਲੇ ਕਾਰਡ ਧਾਰਕਾਂ ਦੇ 49 ਲੱਖ 26 ਹਜ਼ਾਰ ਤੋਂ ਜਿਆਦਾ ਈ-ਕਾਰਡ ਬਣਾਏ ਗਏ ਹਨ ਤਾਂ ਜੋ ਹਰ ਲੋੜਵੰਦ ਨੂੰ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਬੀਤੀ ਮਾਰਚ ਤੱਕ ਹੀ 10 ਹਜ਼ਾਰ ਤੋਂ ਜਿਆਦਾ ਲੋਕਾਂ ਬਾਈਪਾਸ ਸਰਜਰੀ ਅਤੇ 5500 ਤੋਂ ਜਿਆਦਾ ਲੋਕਾਂ ਜੋੜ ਬਦਲਣ ਦੇ ਇਲਾਜ ਦੀ ਸਹੂਲਤ ਲਈ ਹੈ।

ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਭਰਤੀਆਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਡਰਾਂ ਲਈ 3000 ਆਸਾਮੀਆਂ ’ਤੇ ਭਰਤੀ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ 800 ਡਾਕਟਰਾਂ ਦੀ ਭਰਤੀ ਪ੍ਰਕਿ੍ਆ ਲਗਾਤਾਰ ਚੱਲ ਰਹੀ ਹੈ, ਜਿਸ ਵਿਚੋਂÎ 500 ਵਲੋਂ ਵਾਕ ਇਨ ਇੰਟਰਵਿਊ ਤੋਂ ਬਾਅਦ ਨੌਕਰੀ ਜੁਆਇਨ ਕਰ ਲਈ ਗਈ ਹੈ। ਕੋਵਿਡ ਦੇ ਟਾਕਰੇ ਲਈ ਤੁਰੰਤ 400 ਸਟਾਫ ਨਰਸਾਂ ਤੇ ਲੈਬੋਰੇਟਰੀਆਂ ਲਈ 140 ਤਕਨੀਸ਼ੀਅਨਾਂ ਦੀ ਭਰਤੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਸਿਵਲ ਹਸਪਤਾਲ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਵਲੋਂ ਲਗਭਗ 85 ਲੱਖ ਰੁਪੈ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ‘ਡਾਇਲਸਸ ਯੂਨਿਟ’ ਦਾ ਉਦਘਾਟਨ ਕੀਤਾ। ਉਨ੍ਹਾਂ ਸੁਸਾਇਟੀ ਵਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮਹੁੱਈਆ ਕਰਵਾਉਣਾ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸਿਵਲ ਹਸਪਤਾਲ ਵਿਖੇ ਡਾਇਲਸਸ ਲਈ ਆਏ ਮਰੀਜ਼ਾਂ ਨਾਲ  ਗੱਲਬਾਤ ਵੀ ਕੀਤੀ।

ਇਸ ਮੌਕੇ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ. , ਸਿਵਲ ਸਰਜਨ ਡਾ. ਪਰਮਿੰਦਰ ਕੌਰ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਰਣਜੀਤ ਸਿੰਘ ਰਾਣਾ, ਐਸ.ਐਮ.ਓ. ਭੁਲੱਥ ਡਾ. ਸ਼ਲਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

Most Popular

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
2 weeks ago
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 